ਮਾਲਵਾ

ਵਾਤਾਵਰਣ ਹਰਿਆ ਭਰਿਆ ਬਣਾਉਣ ਤੇ ਸ਼ੁੱਧ ਆਕਸੀਜਨ ਲੈਣ ਰੁੱਖ ਲਗਾਉਣਾ ਸਮੇਂ ਦੀ ਮੁਖ ਲੋੜ: ਚੇਅਰਮੈਨ ਜੌਹਲ

ਪਿੰਡ ਪੰਡੋਰੀ ‘ਚ 100 ਦੇ ਕਰੀਬ ਪੌਦੇ ਲਗਾ ਕੇ ‘ਵਾਤਾਵਰਨ ਦਿਵਸ’ ਮਨਾਇਆ

ਮਹਿਲ ਕਲਾਂ 25 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਪੰਜਾਬ ਦੇ ਲੋਕਾਂ ਨੂੰ ‘ਮਿਸ਼ਨ ਤੰਦਰੁਸ਼ਤ ਪੰਜਾਬ’ ਨਾਲ ਜੋੜਨ ਅਤੇ ਪ੍ਰਦੂਸ਼ਣ ਰਹਿਤ ਸਮਾਜ ਸਿਰਜਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਪੰਚਾਇਤ ਯੂਨੀਅਨ ਦੇ ਬਲਾਕ ਪ੍ਰਧਾਨ ਸਰਪੰਚ ਜਸਵੰਤ ਸਿੰਘ ਜੌਹਲ ਪੰਡੋਰੀ ਦੀ ਅਗਵਾਈ ਹੇਠ ਸਮੂਹ ਗਰਾਮ ਪੰਚਾਇਤ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀਆਂ ਵੱਖ-ਵੱਖ ਸਾਂਝੀਆਂ ਥਾਵਾਂ ਤੇ 100 ਦੇ ਕਰੀਬ ਵੱਖ-ਵੱਖ ਪ੍ਰਕਾਰ ਦੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਵਾਤ ਕੀਤੀ ਹੈ।

ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਤੇ ਪੰਚਾਇਤ ਯੂਨੀਅਨ ਦੇ ਬਲਾਕ ਪ੍ਰਧਾਨ ਸਰਪੰਚ ਜਸਵੰਤ ਸਿੰਘ ਜੌਹਲ ਪੰਡੋਰੀ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਇਸ ਮੁਹਿੰਮ ਤਹਿਤ ਪਿੰਡ ਅੰਦਰ ਵੱਖ ਵੱਖ ਸਾਂਝੀਆਂ ਥਾਵਾਂ ਵੱਖ ਵੱਖ ਪ੍ਰਕਾਰ ਦੇ 500 ਦੇ ਕਰੀਬ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਹਰ ਇੱਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਅਗਲੀਆਂ ਪੀੜ੍ਹੀਆਂ ਨੂੰ ਬੂਟੇ ਲਗਾ ਕੇ ਵਧੀਆ ਭਵਿੱਖ ਦੇਣ ਲਈ ਵਾਤਾਵਰਣ ਦੀ ਰੱਖਿਆ ਕਰੇ। ਉਨ੍ਹਾਂ ਕਿਹਾ ਕਿ ਪੌਦਿਆਂ ਦੀ ਸੰਭਾਲ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਪੌਦੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਅਤੇ ਵਾਤਾਵਰਣ ਵਿੱਚ ਸੁਧਾਰ ਲਿਆ ਕੇ ਅਹਿਮ ਭੂਮਿਕਾ ਅਦਾ ਕਰਦੇ ਹਨ।

ਚੇਅਰਮੈਨ ਜੌਹਲ ਪੰਡੋਰੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋ ਉਲੀਕੇ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਮੁਹਿੰਮ ਤਹਿਤ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ, ਚੰਗਾ ਭੋਜਨ, ਚੰਗੀਆਂ ਸੜਕਾਂ ਆਦਿ ਮੁਹਈਆ ਕਰਵਾਉਣ ਦੇ 10 ਸੂਤਰੀ ਪ੍ਰੋਗਰਾਮ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਪੰਚ ਹਰਪਾਲ ਸਿੰਘ ਬਾਠ, ਰਾਜਵਿੰਦਰ ਸਿੰਘ ਪੰਡੋਰੀ, ਕੁਲਵਿੰਦਰ ਸਿੰਘ ਗੋਗੀ, ਪੰਚ ਜਗਦੇਵ ਸਿੰਘ ਪੰਡੋਰੀ, ਪੰਚ ਗੁਰਮੀਤ ਸਿੰਘ, ਸਮਾਜ ਸੇਵੀ ਨੱਥਾ ਸਿੰਘ ਬਾਠ, ਪੰਚ ਅਮਰਜੀਤ ਕੌਰ, ਮਜ਼ਦੂਰ ਆਗੂ ਗੁਰਚਰਨ ਸਿੰਘ ਤੋਂ ਇਲਾਵਾ ਸਮੂਹ ਗਰਾਮ ਪੰਚਾਇਤ ਤੇ ਪਤਵੰਤੇ ਵੀ ਹਾਜ਼ਰ ਸਨ

Show More

Related Articles

Leave a Reply

Your email address will not be published. Required fields are marked *

Back to top button