ਜ਼ਿਲ੍ਹਾ ਫ਼ਾਜ਼ਿਲਕਾਮਾਲਵਾ

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ

ਫਾਜ਼ਿਲਕਾ, 26 ਅਗਸਤ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨੀ. ਸੈਕਡੰਰੀ ਸਕੂਲ ਖੂਈਖੇੜਾ ਵਿਖੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ ਸ. ਸੁਖਬੀਰ ਸਿੰਘ ਬੱਲ ਨੇ ਦਿੱਤੀ।

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪੂਰਬ ਨੂੰ ਮਨਾਉਣ ਲਈ ਵੱਡੇ ਪੱਧਰ ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੀਡੀਆ ਕੋਆਰਡੀਨੇਟਰ ਇਨਕਾਲ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰ ਪਾਲ ਸਿੰਘ ਦੀ ਪ੍ਰੇਰਨਾ ਨਾਲ ਵਿਦਿਆਰਥੀਆਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਸਬੰਧੀ ਜਾਨਣ ਦੀ ਚਾਹਤ ਪੈਦਾ ਕਰਨ ਲਈ ਅਤੇ ਉਨ੍ਹਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਖੂਈਖੇੜਾ ਦੇ ਸਕੂਲ ਵਿੱਚ ਇਹ ਵਿੱਦਿਅਕ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਗੁਰਦੀਪ ਕੁਮਾਰ ਅਤੇ ਵਿਦਿਆਰਥੀਆਂ ਦੇ ਅਗਵਾਈ ਕਰਤਾ ਅਧਿਆਪਕ ਨਵਨੀਤ ਸੇਠੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਖੁਸ਼ਬੂ, ਦੂਜਾ ਸਥਾਨ ਦੀਕਸ਼ਾ ਅਤੇ ਤੀਜਾ ਸਥਾਨ ਸੁਮੇਸਤਾ ਨੇ ਪ੍ਰਾਪਤ ਕੀਤਾ।

Show More

Related Articles

Leave a Reply

Your email address will not be published.

Back to top button