ਮਾਲਵਾ

ਪੰਜਾਬ ਰੋਡਵੇਜ਼ ਪੱਨਬੱਸ ਅਤੇ ਪੀ.ਆਰ.ਪੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵਲੋਂ ਪੰਜਾਬ ਭਰ ‘ਚ ਮਨਾਇਆ ਗਿਆ ‘ਭਗਤ ਸਿੰਘ ਦਾ ਜਨਮ ਦਿਨ’

ਫ਼ਾਜ਼ਿਲਕਾ 28 ਸਤੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਅੱਜ ਪੰਜਾਬ ਭਰ ਵਿੱਚ ਸ਼ਹੀਦ- ਏ – ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸ. ਭਗਤ ਸਿੰਘ ਦਾ ਜਨਮ ਦਿਨ ਫਾਜ਼ਿਲਕਾ ਸੱਬ ਡਿਪੂ ਵਿਚ ਕੇਕ ਕੱਟ ਕੇ ਮਨਾਇਆ ਗਿਆ ਅਤੇ ਸਾਰੇ ਸਾਥੀਆਂ ਨੇ ਸ. ਭਗਤ ਸਿੰਘ ਦੇ ਪਾਏ ਪੂਰਨਿਆਂ ਤੇ ਚੱਲਣ ਦਾ ਪ੍ਰਣ ਕੀਤਾ।

ਇਸ ਮੌਕੇ ਸਮੂਹ ਮੈਂਬਰਾਂ ਵੱਲੋਂ ਏਕਤਾ ਦਾ ਸਬੂਤ ਦਿੰਦੇ ਹੋਏ ਕਿਹਾ ਗਿਆ ਕਿ ਜ਼ਾਲਮ ਸਰਕਾਰਾਂ ਤੋਂ ਆਪਣੇ ਹੱਕ ਲੈਣ ਲਈ ਵਰਕਰਾਂ ਵੱਲੋਂ ਸਰਕਾਰਾਂ ਦੀ ਧੌਣ ਤੇ ਗੋਡਾ ਰੱਖ ਕੇ ਆਪਣੇ ਹੱਕ ਪ੍ਰਾਪਤ ਕੀਤੇ ਜਾਣਗੇ। ਇਸ ਮੌਕੇ ਸਬ ਡਿਪੂ ਫਾਜ਼ਿਲਕਾ ਦੇ ਗੇਟ ਤੇ ਯੂਨੀਅਨ ਦਾ ਝੰਡਾ ਵੀ ਲਹਿਰਾਇਆ ਗਿਆ।

ਇਸ ਮੌਕੇ ਮਨਪ੍ਰੀਤ ਸਿੰਘ, ਗੁਰਬਖ਼ਸ਼ ਲਾਲ, ਦਲਜੀਤ ਸਿੰਘ, ਸਰਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ 5911, ਰਵਿੰਦਰ ਸਿੰਘ, ਹਰਜਿੰਦਰ ਸਿੰਘ,ਬਲਕਰਨ ਸਿੰਘ, ਅਮਨਦੀਪ ਸਿੰਘ ਤੇ ਹੋਰ ਮੈਂਬਰ ਹਾਜ਼ਿਰ ਸਨ।

Show More

Related Articles

Leave a Reply

Your email address will not be published.

Back to top button