ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
Trending

ਪੰਜਾਬ ਸਰਕਾਰ ਕਮਜ਼ੋਰ ਵਰਗਾਂ ਨੂੰ ਸਹੂਲਤਾਂ ਤੇ ਰਾਹਤ ਪ੍ਰਦਾਨ ਕਰਨ ਲਈ ਯਤਨਸ਼ੀਲ: ਰਮਿੰਦਰ ਆਂਵਲਾ

ਘੁਬਾਇਆ ਅਤੇ ਜਲਾਲਾਬਾਦ ਵਿੱਚ 550 ਲੋਕਾਂ ਦੇ ਬਿਜਲੀ ਬਿੱਲ ਮੁਆਫੀ ਵਾਲੇ ਫਾਰਮ ਭਰੇ

ਜਲਾਲਾਬਾਦ, 26 ਅਕਤੂਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਪੰਜਾਬ ਸਰਕਾਰ ਕਮਜ਼ੋਰ ਵਰਗਾਂ ਨੂੰ ਸਹੂਲਤਾਂ ਤੇ ਰਾਹਤ ਪ੍ਰਦਾਨ ਕਰਨ ਲਈ ਪੂਰਜੋਰ ਯਤਨ ਕਰ ਰਹੀ ਹੈ। ਮੁੱਖ ਮੰਤਰੀ ਵੱਲੋਂ 2 ਕਿਲੋਵਾਟ ਮਨਜ਼ੁਰਸ਼ੁਦਾ ਲੋਡ ਤੱਕ ਦੇ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਇਆ ਖੜੀ ਬਿਜਲੀ ਬਿਲਾਂ ਦੀ ਰਕਮ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਗਿਆ। ਜਿਸ ਦੀ ਪਾਲਣਾ ਕਰਦਿਆਂ ਵਿਧਾਇਕ ਜਲਾਲਾਬਾਦ ਰਮਿੰਦਰ ਆਂਵਲਾ ਵੱਲੋਂ ਘੁਬਾਇਆ ਅਤੇ ਜਲਾਲਾਬਾਦ ਅੰਦਰ ਵੀ ਕੈਂਪ ਲਗਾ ਕੇ ਲੋਕਾਂ ਦੇ ਬਿਜਲੀ ਬਿੱਲ ਮੁਆਫੀ ਦੇ ਫਾਰਮ ਭਰਵਾਏ ਗਏ।

ਇਸ ਮੌਕੇ ਵਿਧਾਇਕ ਆਂਵਲਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਨੂੰ ਮਜ਼ਬੂਤ ਕਰਨ ਲਈ ਬਕਾਏ ਰਹਿੰਦੇ ਬਿੱਲਾਂ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਬਕਾਏ ਨਹੀਂ ਭਰ ਸਕਦੇ ਉਨ੍ਹਾਂ ਦੇ ਬਿੱਲ ਸਰਕਾਰ ਵੱਲੋਂ ਅਦਾ ਕੀਤੇ ਜਾਣਗੇ।

ਵਿਧਾਇਕ ਰਮਿੰਦਰ ਆਂਵਲਾ ਨੇ ਕਿਹਾ ਕਿ ਸਰਕਾਰ ਵੱਲੋਂ ਕਿਸੇ ਇਕ ਜਾਤੀ ਦੇ ਕਮਜ਼ੋਰ ਵਰਗਾਂ ਨੂੰ ਨਹੀਂ ਬਲਕਿ ਸਾਰੇ ਵਰਗਾਂ ਨੂੰ ਹੀ ਸਰਕਾਰ ਦੀਆਂ ਸਕੀਮਾਂ ਤਹਿਤ ਬਣਦਾ ਲਾਹਾ ਦੇਣ ਲਈ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਜਿਸ ਤਹਿਤ ਕੋਈ ਵੀ ਵਰਗ ਪਛੜ ਨਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਬਿਜਲੀ ਬਿਲ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਤਹਿਤ ਵੀ ਆਉਣ ਵਾਲੇ ਸਮੇਂ ਵਿਚ ਬਣਦੇ ਲਾਭ ਦਿੱਤੇ ਜਾਣਗੇ।

ਵਿਧਾਇਕ ਆਂਵਲਾ ਨੇ ਦੱਸਿਆ ਕਿ ਘੁਬਾਇਆ ਅਤੇ ਜਲਾਲਾਬਦ ਵਿੱਚ ਪੀ.ਐਸ.ਪੀ.ਸੀ.ਐਲ ਦੇ ਸਹਿਯੋਗ ਨਾਲ 2 ਕਿਲੋਵਾਟ ਮਨਜ਼ੁਰਸ਼ੁਦਾ ਲੋਡ ਤੱਕ ਦੇ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਏ ਬਿਜਲੀ ਬਿਲ ਮੁਆਫ ਕਰਨ ਸਬੰਧੀ ਲਗਾਏ ਗਏ ਕੈਂਪ ਦੌਰਾਨ ਲੋਕਾਂ ਵੱਲੋਂ 550 ਫਾਰਮ ਭਰੇ ਗਏ ਹਨ ਅਤੇ ਇਨਾਂ ਦੀ ਲਗਭਗ 3.50 ਕਰੋੜ ਰੁਪਏ ਰਕਮ ਬਣਦੀ ਹੈ ਜੋ ਜਲਦੀ ਹੀ ਮੁਆਫ ਕਰ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ `ਚ ਹੋਰ ਕੈਂਪ ਵੀ ਲਗਾਏ ਜਾਣਗੇ। ਇਸ ਤੋਂ ਇਲਾਵਾ ਜਿਵੇਂ ਜਿਵੇਂ ਖਪਤਕਾਰ ਬਿਲ ਮੁਆਫ ਕਰਨ ਸਬੰਧੀ ਜਾਂ ਕਟੇ ਗਏ ਬਿਜਲੀ ਕੁਨੈਕਸ਼ਨਾਂ ਨੂੰ ਜ਼ੋੜਨ ਸਬੰਧੀ ਆਪਣੀਆਂ ਅਰਜੀਆਂ ਦੇਣਗੇ ਤੁਰੰਤ ਕਾਰਵਾਈ ਕਰਦਿਆਂ ਬਣਦਾ ਲਾਹਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਨੇੜਲੇ ਬਿਜਲੀ ਘਰ ਵਿਖੇ ਪਹੁੰਚ ਕਰਕੇ ਬਿਜਲੀ ਬਿੱਲ ਮੁਆਫੀ ਸਬੰਧੀ ਅਰਜ਼ੀ ਦੇ ਸਕਦੇ ਹਨ।

Show More

Related Articles

Leave a Reply

Your email address will not be published. Required fields are marked *

Back to top button