ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
Trending

ਪੀ.ਐਸ.ਐਮ.ਐਸ.ਯੂ. ਜ਼ਿਲ੍ਹਾ ਫਾਜ਼ਿਲਕਾ ਦੇ ਕਲੈਰੀਕਲ ਕਾਮਿਆਂ ਵੱਲੋਂ 31 ਅਕਤੂਬਰ ਤੱਕ ਕੰਮ ਕਾਜ ਠੱਪ ਰੱਖਣ ਦਾ ਫੈਸਲਾ

ਰਜਿਸਟਰੀਆਂ ਦੇ ਕੰਮ-ਕਾਜ ਨੂੰ ਰੱਖਿਆ ਗਿਆ ਬੰਦ

ਫਾਜ਼ਿਲਕਾ, 26 ਅਕਤੂਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਸੂਬਾ ਬਾਡੀ ਵੱਲੋਂ ਕਲਮ ਛੋੜ ਹੜਤਾਲ, ਕੰਪਿਉਟਰ ਬੰਦ, ਆਨਲਾਈਨ ਬੰਦ ਕਰਨ ਦਾ ਐਲਾਨ ਜ਼ੋ ਕਿ 24 ਅਕਤੂਬਰ ਤੱਕ ਕੀਤਾ ਗਿਆ, ਜਿਸ ਨੂੰ ਕਿ 31 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਤੇ ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਦੀ ਅਗਵਾਈ ਹੇਠ ਫਾਜ਼ਿਲਕਾ ਜਥੇਬੰਦੀ ਦੇ ਹੋਰਨਾਂ ਆਗੂਆਂ ਵੱਲੋਂ ਵਧਾਈ ਗਈ ਹੜਤਾਲ ਦਾ ਸਮਰੱਥਨ ਦਿੰਦਿਆਂ ਫਾਜ਼ਿਲਕਾ ਜ਼ਿਲੇ੍ਹ ਅੰਦਰ ਵੀ ਹੜਤਾਲ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।

ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਅਤੇ ਹੋਰ ਮੁਲਾਜਮ ਆਗੂਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਦਫਤਰਾਂ ਵਿਚ ਦੌਰਾ ਕੀਤਾ ਉਥੇ ਸਾਰੇ ਕਲੈਰੀਕਲ ਕਾਮਿਆਂ ਨੂੰ ਧਰਨੇ ਨੂੰ ਮੁਕੰਮਲ ਤੌਰ `ਤੇ ਸਫਲ ਬਣਾਉਣ ਲਈ ਕਿਹਾ। ਉਨ੍ਹਾਂ ਡੀ.ਸੀ.ਕੰਪਲੈਕਸ ਦੇ ਨਾਲ-ਨਾਲ ਤਹਿਸੀਲ ਕੰਪਲੈਕਸ ਅਤੇ ਹੋਰ ਵੱਖ-ਵੱਖ ਵਿਭਾਗਾਂ ਜਿਵੇਂ ਕਿ ਖੇਤੀਬਾੜੀ, ਖਜਾਨਾ ਵਿਭਾਗ, ਡੇਅਰੀ ਵਿਭਾਗ, ਸਿਖਿਆ ਵਿਭਾਗ, ਪਸ਼ੂ ਪਾਲਣ, ਐਕਸਾਈਜ਼ ਵਿਭਾਗ, ਪੈਨਸ਼ਨ ਵਿਭਾਗ, ਜਲ ਸਪਲਾਈ ਤੋਂ ਇਲਾਵਾ ਹੋਰ ਕਈ ਵਿਭਾਗਾਂ ਵਿਖੇ ਪਹੁੰਚ ਕੀਤੀ ਗਈ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਜੁਝਾਰੂ ਸਾਥੀ ਹਰਮਿੰਦਰ ਸਿੰਘ ਜ਼ੋ ਕਿ ਦਿਵਿਆਂਗ ਹਨ ਪਰ ਉਨ੍ਹਾਂ ਵੱਲੋਂ ਵੀ ਹੜਤਾਲ ਦਾ ਪੂਰਾ ਸਮਰੱਥਨ ਦਿੱਤਾ ਗਿਆ। ਇਸ ਤੋਂ ਇਲਾਵਾ ਅੱਜ ਕਿਸਾਨ ਯੂਨੀਅਨ ਜਥੇਬੰਦੀ ਵੱਲੋਂ ਵੀ ਮੁਲਾਜਮਾਂ ਵੱਲੋਂ ਲਗਾਏ ਧਰਨੇ ਵਿਚ ਸ਼ਮੂਲੀਅਤ ਕਰਦਿਆਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਜਾਹਰ ਕੀਤਾ ਗਿਆ। ਸਾਰੇ ਕਲੈਰੀਕਲ ਕਾਮਿਆਂ ਵੱਲੋਂ ਸਰਕਾਰ ਦੇ ਖਿਲਾਫ ਰੋਜ਼ ਮੁਜਾਹਰਾ ਕਰਦੇ ਹੋਏ ਸਰਕਾਰ ਵਿਰੁੱਧ ਨਾਅਰੇ ਵੀ ਲਗਾਏ ਗਏ।

ਇਸ ਦੌਰਾਨ ਜਥੇਬੰਦੀ ਵੱਲੋਂ ਦੁਪਹਿਰ ਤੋਂ ਬਾਅਦ ਤਹਿਸੀਲ ਕੰਪਲੈਕਸ ਵਿਖੇ ਧਰਨਾ ਲਗਾਇਆ ਗਿਆ ਤਾਂ ਜ਼ੋ ਰਜਿਸਟਰੀਆਂ ਵੀ ਨਾ ਹੋ ਸਕਣ ਅਤੇ ਕੰਮ-ਕਾਜ ਨੂੰ ਮੁਕੰਮਲ ਤੌਰ `ਤੇ ਠੱਪ ਰਖਿਆ ਜਾਵੇ। ਜਥੇਬੰਦੀ ਦੇ ਆਗੂਆਂ ਵੱਲੋਂ ਤਹਿਸੀਲ ਕੰਪਲੈਕਸ ਅਬੋਹਰ ਤੇ ਜਲਾਲਾਬਾਦ ਵਿਖੇ ਰਜਿਸਟਰੀਆਂ ਦੇ ਕੰਮ-ਕਾਜ ਨੂੰ ਬੰਦ ਰੱਖਣ ਲਈ ਆਖਿਆ ਗਿਆ ਤਾਂ ਜ਼ੋ ਕਿਸੇ ਵੀ ਤਰ੍ਹਾਂ ਦਾ ਦਫਤਰੀ ਕੰਮ ਨਾ ਹੋ ਸਕੇ।

ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਸੀਨੀਅਰ ਮੀਤ ਪ੍ਰਧਾਨ ਲੇਡੀ ਵਿੰਗ ਵੀਨਾ ਰਾਣੀ, ਮੀਤ ਪ੍ਰਧਾਨ ਗੌਰਵ ਬਤਰਾ, ਮੀਤ ਜਨਰਲ ਸਕੱਤਰ ਸੁਖਚੈਨ ਸਿੰਘ, ਮੀਤ ਪ੍ਰਧਾਨ ਬਲਵਿੰਦਰ ਕੌਰ, ਮੀਤ ਜਨਰਲ ਸਕੱਤਰ ਨਵਨੀਤ ਕੌਰ, ਮੀਤ ਜਨਰਲ ਸਕੱਤਰ ਰਵਿੰਦਰ ਕੁਮਾਰ, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਮੀਤ ਕੈਸ਼ੀਅਰ ਜਤਿੰਦਰ, ਮੀਤ ਪ੍ਰੈਸ ਸਕੱਤਰ ਸੁਮਿਤ ਕੁਮਾਰ, ਸਕੱਤਰ ਸੰਦੀਪ ਸਿੰਘ, ਅਜੈ ਕੰਬੋਜ਼, ਜ਼ਸਵਿੰਦਰ ਸਿੰਘ, ਅੰਕਿਤ ਕੁਮਾਰ, ਸੁਖਵਿੰਦਰ ਸਿੰਘ, ਮਨਤਿੰਦਰ ਸਿੰਘ, ਸੁਨੀਲ ਕੁਮਾਰ, ਅਮਿਤ ਸ਼ਰਮਾ, ਸੁਰਿੰਦਰ ਕੁਮਾਰ, ਗੁਰਮੀਤ ਕੁਮਾਰ ਪੰਚਾਇਤੀ ਰਾਜ, ਰਾਬਿਆ, ਪ੍ਰਦੀਪ ਸ਼ਰਮਾ, ਰਾਮ ਰਤਨ, ਰਾਕੇਸ਼, ਸੁਨੀਲ ਗਰੋਵਰ, ਸਾਹਿਲ, ਅਸ਼ੋਕ, ਅਭਿਸ਼ੇਕ ਗੁਪਤਾ, ਪਰਮਜੀਤ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

Show More

Related Articles

Leave a Reply

Your email address will not be published.

Back to top button