ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
Trending

ਜਲਾਲਾਬਾਦ ਦੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਬਾਰਿਸ਼ਾਂ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

ਫਸਲਾਂ ਦੇ ਖਰਾਬੇ ਦਾ ਢੁਕਵਾਂ ਮੁਆਵਜਾ ਦਿੱਤਾ ਜਾਵੇਗਾ: ਵਿਧਾਇਕ ਆਵਲਾ

ਫਾਜਿ਼ਲਕਾ, 26 ਅਕਤੂਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਬੀਤੇ ਦਿਨੀਂ ਪਈ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਜਾਇਜੇ ਲਈ ਅੱਜ ਜਲਾਲਾਬਾਦ ਦੇ ਵਿਧਾਇਕ ਸ੍ਰੀ ਰਮਿੰਦਰ ਆਵਲਾ ਅਤੇ ਫਾਜਿ਼ਲਕਾ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐਸ. ਵੱਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੀ ਮੁਸਕਿਲਾਂ ਸੁਣੀਆਂ।

ਇਸ ਮੌਕੇ ਵਿਧਾਇਕ ਸ੍ਰੀ ਰਮਿੰਦਰ ਆਵਲਾ ਨੇ ਕਿਹਾ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨ੍ਹੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੋਏ ਨੁਕਸਾਨ ਦਾ ਸਰਵੇ ਕਰਵਾ ਕੇ ਕਿਸਾਨਾਂ ਨੂੰ ਢੁਕਵਾਂ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਉਹ ਯਕੀਨੀ ਬਣਾਉਣਗੇ ਕਿ ਕਿਸਾਨਾਂ ਨੂੰ ਮੁਆਜਵਾ ਜਲਦ ਮਿਲੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਇਸ ਕੁਦਰਤੀ ਆਫ਼ਤ ਸਮੇਂ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਦਾਇਤ ਕੀਤੀ ਹੈ ਕਿ ਮੀਂਹ ਕਾਰਨ ਪੈਦਾ ਹੋਏ ਹਲਾਤਾਂ ਦੇ ਮੱਦੇਨਜਰ ਝੋਨੇ ਦੀਆਂ ਮੰਡੀਆਂ ਵਿਚ ਵੀ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੱ ਝੋਨੇ ਦੇ ਮੰਡੀ ਕਰਨ ਵਿਚ ਮੁਸਕਿਲ ਨਾ ਆਉਣ ਦਿੱਤੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਕਿਸਾਨਾਂ ਦੀ ਹਰ ਪ੍ਰਕਾਰ ਨਾਲ ਮਦਦ ਕਰਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਝੋਨੇ ਦਾ ਦਾਣਾ ਦਾਣਾ ਸਰਕਾਰ ਖਰੀਦ ਕਰੇਗੀ ਇਸ ਲਈ ਕਿਸਾਨ ਸੁਕਾ ਕੇ ਫਸਲ ਮੰਡੀ ਵਿਚ ਲੈ ਕੇ ਆਉਣ ਤਾਂ ਜ਼ੋ ਛੇਤੀ ਉਨ੍ਹਾਂ ਦੀ ਫਸਲ ਤੁਲ ਜਾਵੇ ਅਤੇ ਕਿਸਾਨ ਫਸਲ ਵੇਚ ਕੇ ਤੁਰੰਤ ਘਰ ਵਾਪਿਸ ਜਾ ਸਕੇ।

ਇਸ ਦੌਰਾਨ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਰੰਮਿਦਰ ਆਵਲਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਅੱਜ਼ ਪਿੰਡ ਰੂੰਮ ਵਾਲਾ, ਚੱਕੀ ਪੰਨੀਵਾਲਾ, ਬਲਾਕੀ ਵਾਲਾ, ਚੱਕ ਲਮੋਚੜ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਮੁਸਕਿਲਾਂ ਸੁਣੀਆਂ। ਇਸ ਮੌਕੇ ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਰਾਜ ਬਖ਼ਸ ਕਾਕਾ ਕੰਬੋਜ਼, ਜਗਤਾਰ ਸਿੰਘ, ਚੇਅਰਮੈਨ ਬਲਕਾਰ ਸਿੰਘ ਆਦਿ ਵੀ ਹਾਜਰ ਸਨ।

Show More

Related Articles

Leave a Reply

Your email address will not be published.

Back to top button