ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
Trending

ਭਾਰਤ-ਪਾਕਿਸਤਾਨ ਸਰਹੱਦ ਨੇੜਿਓ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ

ਫ਼ਾਜ਼ਿਲਕਾ, 27 ਅਕਤੂਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਭਾਰਤ-ਪਾਕਿਸਤਾਨ ਕੋਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ’ਚ ਬੀ. ਐਸ.ਐਫ. ਦੇ ਜਵਾਨਾਂ ਨੇ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਸ਼ੱਕੀ ਪਦਾਰਥ ਬਰਾਮਦ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਬੀ.ਐਸ.ਐਫ. ਦੀ ਅਬੋਹਰ ਸੈਕਟਰ ’ਚ ਤਾਇਨਾਤ 2 ਬਟਾਲੀਅਨ ਦੇ ਜਵਾਨਾਂ ਨੇ ਸਰਹੱਦ ਨੇੜਿਓਂ 3 ਪੈਕਟ ਹੈਰੋਇਨ, ਜਿਸ ਦਾ ਵਜ਼ਨ ਲਗਭਗ 1.2 ਕਿਲੋਗ੍ਰਾਮ ਹੈ ਅਤੇ 2 ਪੈਕਟ ਸ਼ੱਕੀ ਹਰਾ ਪਦਾਰਥ ਜਿਸ ਦਾ ਵਜ਼ਨ ਲਗਭਗ 3.6 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈਂ ਬਰਾਮਦ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦਸੀ ਜਾ ਰਹੀ ਹੈ। ਖੇਪ ਬਰਾਮਦ ਹੋਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਇਸ ਦੀ ਜਾਂਚ ’ਚ ਜੁੱਟ ਗਈਆਂ ਹਨ।

Show More

Related Articles

Leave a Reply

Your email address will not be published.

Back to top button