ਮਾਲਵਾ
Trending

ਵਿਦੇਸ਼ ‘ਚ ਪੜ੍ਹਾਈ ਤੇ ਰੋਜ਼ਗਾਰ ਸੰਬੰਧੀ ਹੋਈ ਧੋਖਾਧੜੀ ਦੀ ਸ਼ਿਕਾਇਤ ਹੁਣ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ‘ਚ ਕਰਵਾਓ ਦਰਜ਼, ਪੜ੍ਹੋ ਕਿਸ ਤਰ੍ਹਾਂ…

Complaint of fraud in education and employment abroad can now be lodged with the District Employment and Business Bureau, read how ...

ਫਿਰੋਜਪੁਰ 27 ਅਕਤੂਬਰ (ਅਸ਼ੋਕ ਭਾਰਦਵਾਜ) ਵਿਦੇਸ਼ ਵਿਚ ਪੜ੍ਹਾਈ, ਯਾਤਰਾ ਅਤੇ ਰੋਜ਼ਗਾਰ ਸਬੰਧੀ ਹੋ ਰਹੀ ਧੋਖਾਧੜੀ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰੀਵੈਨਸ਼ਨ ਆਫ਼ ਹਿਉਮਨ ਸਮਗਲਿੰਗ ਐਕਟ 2012, ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ -2014 ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫਿਰੋਜਪੁਰ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਹੁਨਰ ਵਿਕਾਸ ਤੇ ਟਰੇਨਿੰਗ ਅਫ਼ਸਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਰੋਜ਼ਗਾਰ ਬਿਊਰੋ ਵਿਚ ਰਜਿਸਟਰਡ ਅਤੇ ਅਨ – ਰਜਿਸਟਰਡ ਟਰੈਵਲ ਏਜੰਟਾਂ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ ਯਾਤਰਾ ਨੂੰ ਲੈ ਕੇ ਧੋਖੇ ਦਾ ਸ਼ਿਕਾਰ ਹੋਇਆ ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਨੋਡਲ ਪੁਆਇੰਟ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫਿਰੋਜਪੁਰ, ਡੀ.ਸੀ. ਕੈਂਪਲੈਕਸ ਫਿਰੋਜਪੁਰ ਵਿਚ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਪਹਿਚਾਣ ਪੱਤਰ ਤੇ ਦਸਤਾਵੇਜ਼ ਰਾਹੀਂ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਵਿਚ ਯੋਗ ਦਸਤਾਵੇਜ਼ ਲਗਾਏ ਜਾਣ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਬਿਨਾਂ ਲਾਇਸੰਸ , ਸਮਾਂ ਪੂਰਾ ਕਰ ਚੁੱਕਾ ਜਾਂ ਅਨ – ਰਜਿਸਟਰਡ ਟਰੈਵਲ ਏਜੰਟ, ਨੋਡਲ ਪੁਆਇੰਟ ਦੇ ਧਿਆਨ ਵਿਚ ਆਉਂਦਾ ਹੈ ਤਾਂ ਉਸ ਦੇ ਖ਼ਿਲਾਫ਼ ਡਿਪਟੀ ਕਮਿਸ਼ਨਰ ਅਤੇ ਪੁਲਿਸ ਵਿਭਾਗ ਵਲੋਂ ਤੁਰੰਤ ਕਾਰਵਾਈ ਤਹਿਤ ਐਫ.ਆਈ.ਆਰ. ਦਰਜ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਟਰੈਵਲ ਏਜੰਟ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ‘ ਤੇ ਪਾਈ ਜਾਵੇਗੀ ਤਾਂ ਜੋ ਇਸ ਸਬੰਧੀ ਹੋਰਨਾਂ ਨੂੰ ਵੀ ਜਾਗਰੂਕ ਕੀਤਾ ਜਾ ਸਕੇ।

Show More

Related Articles

Leave a Reply

Your email address will not be published. Required fields are marked *

Back to top button