ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
Trending

28 ਅਤੇ 29 ਅਕਤੂਬਰ ਨੂੰ ਸਬ-ਡਵੀਜ਼ਨ ਪੱਧਰ ਤੇ ਲੱਗਣਗੇ ਸੁਵਿਧਾ ਕੈਂਪ: ਡਿਪਟੀ ਕਮਿਸ਼ਨਰ

Suwidha Camp to be held on 28th and 29th October at sub-divisional level: Deputy Commissioner

ਫਾਜ਼ਿਲਕਾ, 27 ਅਕਤੂਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ, ਸਬ ਡਵੀਜ਼ਨ ਅਤੇ ਬਲਾਕ ਪੱਧਰ ‘ਤੇ ਆਮ ਲੋਕਾਂ ਲਈ 28 ਅਤੇ 29 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਸਬ- ਡਵੀਜ਼ਨ ਪੱਧਰ ਤੇ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਲਗਾਏ ਜਾਣਗੇ। ਕੈਂਪ ਵਿੱਚ ਆਉਣ ਵਾਲੇ ਪ੍ਰਾਰਥੀ ਆਪਣੇ ਆਧਾਰ ਕਾਰਡ ਦੀ ਕਾਪੀ, ਬੈਂਕ ਦੀ ਕਾਪੀ ਸਮੇਤ ਫੋਟੋ ਸਟੇਟ ਕਾਪੀ, ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਆਉਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਦਿੱਤੀ।

ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਨਾਂ ਸਪੈਸ਼ਲ ਕੈਂਪਾਂ ਵਿੱਚ ਸੇਵਾਵਾਂ ਲੈਣ ਲਈ ਆਉਣ ਵਾਲੇ ਹਰ ਵਿਅਕਤੀ ਨੂੰ ਪਹਿਲ ਦੇ ਆਧਾਰ ‘ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।

ਇੰਨਾਂ ਸਪੈਸ਼ਲ ਕੈਂਪਾਂ ਦੌਰਾਨ ਵੱਖ-ਵੱਖ ਲੋਕ ਭਲਾਈ ਸਕੀਮਾਂ ਨਾਲ ਸਬੰਧਿਤ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜ-ਪੰਜ ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਅੰਗਹੀਣ ਆਦਿ), ਪੀ.ਐਮ.ਏ.ਵਾਈ. ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲ.ਪੀ.ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਅਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ., ਬੀ.ਸੀ. ਕਾਰਪੋਰੇਸ਼ਨਾਂ/ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜੌਬ ਕਾਰਡ, 2 ਕਿਲੋਵਾਟ ਤੱਕ ਬਿਜਲੀ ਮੁਆਫ਼ੀ ਦੇ ਸਰਟੀਫਿਕੇਟ ਅਤੇ ਪੈਂਡਿੰਗ ਸੀਐੱਲਯੂ ਕੇਸ/ ਨਕਸ਼ੇ ਆਦਿ ਸਕੀਮਾਂ ਸ਼ਾਮਿਲ ਹੋਣਗੀਆਂ।

ਉਨ੍ਹਾਂ ਨੇ ਸਬ-ਡਵੀਜ਼ਨ ਦੇ ਅਧਿਕਾਰੀਆਂ ਨੂੰ ਆਪਣੇ ਖੇਤਰ ਦੇ ਕੈਂਪਾਂ ਵਿੱਚ ਆਪੋ-ਆਪਣੇ ਵਿਭਾਗਾਂ ਨਾਲ ਸਬੰਧਿਤ ਸਕੀਮਾਂ ਬਾਰੇ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ। ਉਨਾਂ ਜ਼ਿਲਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਇੰਨਾਂ ਕੈਂਪਾਂ ਵਿੱਚ ਮਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ।

Show More

Related Articles

Leave a Reply

Your email address will not be published.

Back to top button