ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲਾਲੋਵਾਲੀ ਵਿਖੇ ਲਗਾਇਆ ਗਿਆ “ਕਾਨੂੰਨੀ ਸਾਖਰਤਾ ਸੈਮੀਨਾਰ”
Legal Literacy Seminar Held At Government Senior Secondary School Lalowali

ਫਾਜ਼ਿਲਕਾ, 28 ਅਕਤੂਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਸ਼੍ਰੀ ਤਰਸੇਮ ਮੰਗਲਾ ਜੀ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਅੱਜ ਆਜ਼ਾਦੀ ਦਾ ਅਮਿ੍ਰਤ ਮਹੋਤਸਵ ਦੇ ਅਧੀਨ ਪੈਨ ਇੰਡੀਆ ਜਾਗਰੂਕਤਾ ਮੁੁਹਿੰਮ ਦੇ ਤਹਿਤ ਅੱਜ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੁਆਰਾ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਲਾਲੋਵਾਲੀ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ।
ਇਸ ਮੌਕੇ ਸ. ਅਮਨਦੀਪ ਸਿੰਘ ਸੀ.ਜੇ.ਐੱਮ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਬੱਚਿਆਂ ਨੂੰ ਜਾਣਕਾਰੀ ਦੇ ਨਾਲ ਸਕੀਮਾਂ ਬਾਰੇ ਵੀ ਦੱਸਿਆ। ਜਿਵੇਂ ਕਿ ਆਪਦਾ ਪੀੜਤ ਨੂੰ ਕਾਨੂੰਨੀ ਸੇਵਾਵਾਂ, ਤਸਕਰੀ ਅਤੇ ਵਪਾਰਕ ਜਿਨਸੀ ਸ਼ੋਸ਼ਣ ਦੇ ਸ਼ਿਕਾਰ ਨੂੰ ਕਾਨੂੰਨੀ ਸੇਵਾਵਾਂ, ਸੰਗਠਿਤ ਖੇਤਰ ਵਿੱਚ ਕੰਮ ਕਰਨ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ, ਬੱਚਿਆਂ ਅਤੇ ਉਹਨਾਂ ਦੀ ਸਰੱਖਿਆ ਲਈ ਕਾਨੂੰਨੀ ਸੇਵਾਵਾਂ, ਮਾਨਸਿਕ ਤੌਰ ਤੇ ਬਿਮਾਰ ਅਤੇ ਮਾਨਸਿਕ ਤੌਰ ਤੇ ਅਪਾਹਜ ਵਿਅਕਤੀ ਨੂੰ ਕਾਨੂੰਨੀ ਸੇਵਾਵਾਂ, ਬਜੁਰਗਾਂ ਨੂੰ ਕਾਨੂੰਨੀ ਸੇਵਾਵਾਂ, ਤੇਜਾਬ ਪੀੜਤ ਨੂੰ ਕਾਨੂੰਨੀ ਸੇਵਾਵਾਂ ਆਦਿ ਨੂੰ ਮੁਫਤ ਕਾਨੂੰਨੀ ਸੇਵਾਵਾਂ ਮਿਲਦੀਆਂ ਹਨ।
ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3,00,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ।
ਉਨਾਂ ਨੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੇਕਸੁਅਲ ਆਫੈਂਸ ਐਕਟ, 2012 ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ। ਉਨਾਂਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਦੇ ਤਹਿਤ ਵਿਕਟਿਮ ਮੁਆਵਜਾ ਕਮੇਟੀ ਫਾਜ਼ਿਲਕਾ ਦੇ ਤਹਿਤ ਜਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦੁਆਇਆ ਜਾਂਦਾ ਹੈ ਜਿਸ ਤਰਾਂ ਕਿ ਤੇਜ਼ਾਬ ਪੀੜਤ, ਅਣਪਛਾਤੇ ਵਿਅਕਤੀ ਦੁਆਰਾ ਐਕਸੀਡੈਂਟ ਪੀੜਤ ਨੂੰ ਮੁਆਵਜ਼ਾ ਜਾਂ ਰੇਪ ਪੀੜਤ ਨੂੰ ਮੁਆਵਜ਼ਾ ਮਿਲਦਾ ਹੈ।
ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮਨੋਜ ਸ਼ਰਮਾ ਨੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦਾ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਸਕੂਲ ਦੇ ਟੀਚਰ ਸਾਹਿਬਾਨ ਸ਼੍ਰੀ ਰਾਜੇਸ਼ ਠਕਰਾਲ, ਸ਼੍ਰੀ ਖਰੈਤ ਚੰਦ, ਰਾਜਬੀਰ ਕੌਰ, ਨੇਚਰ ਕੰਬੋਜ, ਮਿਨਾਕਸ਼ੀ, ਸੰਦੀਪ, ਸੁਮਿਤ ਜੁਨੇਜਾ, ਅਮਿਤ ਸੁਧਾ ਅਤੇ ਐਸ.ਐਮ.ਸੀ ਮੈਂਬਰ ਅਤੇ ਪੰਚਾਇਤ ਮੈਂਬਰ ਸ਼੍ਰੀ ਜੈ ਚੰਦ ਵੀ ਮੌਜੂਦ ਸਨ।