ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
Trending

ਅਬੋਹਰ ‘ਚ ਲਗਾਏ ਗਏ ਸੁਵਿਧਾ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਲੋਕਾਂ ਨੂੰ ਕਰਵਾਈਆਂ ਮੁਹੱਈਆ

Providing services related to various departments to the people during Suwidha Camp

ਅਬੋਹਰ 28 ਅਕਤੂਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਬੋਹਰ ਦੇ ਨਵਯੁਗ ਸਕੂਲ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਦਾ ਲਾਭ ਦੇਣਾ ਸੀ ਅਤੇ ਇਸੇ ਮਨੋਰਥ ਤਹਿਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ।ਇਹ ਕੈਂਪ ਸਵੇਰੇ 10 ਵਜੇ ਤੋਂ ਐੱਸਡੀਐੱਮ ਸ੍ਰੀ ਅਮਿਤ ਗੁਪਤਾ ਦੀ ਅਗਵਾਈ ਵਿੱਚ ਲਗਾਇਆ ਗਿਆ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸ੍ਰੀ ਗੁਪਤਾ ਨੇ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਕੋਰੋਨਾ ਸੰਬੰਧੀ ਲੋਕਾਂ ਦੇ ਸੈਂਪਲ ਲਏ ਗਏ ਅਤੇ ਟੀਕਾਕਰਨ ਵੀ ਕੀਤਾ ਗਿਆ। ਕੈਂਪ ਦੌਰਾਨ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ, ਆਸ਼ੀਰਵਾਦ ਸ਼ਗਨ ਸਕੀਮ ਆਦਿ ਦੇ ਫਾਰਮ ਭਰਵਾ ਕੇ ਮੌਕੇ ਤੇ ਹੀ ਲੋਕਾਂ ਨੂੰ ਸੁਵਿਧਾ ਦਾ ਲਾਭ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਕੈਂਪ ਦੌਰਾਨ ਝਗੜਾ ਰਹਿਤ ਇੰਤਕਾਲ, ਪੀ.ਐੱਮ.ਏ.ਵਾਈ. ਸਕੀਮ ਅਧੀਨ ਮਕਾਨਾਂ ਦੇ ਫਾਰਮ ਤੇ ਹੋਰ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸਰਟੀਫਿਕੇਟ ਮਨਰੇਗਾ ਜੌਬ ਕਾਰਡ ਸੰਬੰਧੀ ਸੁਵਿਧਾ ਆਮ ਲੋਕਾਂ ਨੂੰ ਉਪਲਬਧ ਕਰਵਾਈ ਗਈ। ਕੈਂਪ ਦੌਰਾਨ ਸੇਵਾ ਕੇਂਦਰ ਦਾ ਸਟਾਫ਼ ਮੌਕੇ ਤੇ ਹਾਜ਼ਰ ਰਿਹਾ ਅਤੇ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ।

ਇਸ ਮੌਕੇ ਐਸਡੀਐਮ ਸ੍ਰੀ ਅਮਿਤ ਗੁਪਤਾ ਨੇ ਦੱਸਿਅ ਕਿ 29 ਅਕਤੂਬਰ 2021 ਨੂੰ ਵੀ ਇਹ ਕੈਂਪ ਨਵਯੁਗ ਸਕੂਲ, ਇੰਦਰਾ ਨਗਰੀ ਅਬੋਹਰ ਵਿਖੇ ਜਾਰੀ ਰਹੇਗਾ ਅਤੇ ਜਿਹੜੇ ਲੋਕ ਅੱਜ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਇਸ ਕੈਂਪ ਵਿਚ ਨਹੀਂ ਪੁੱਜ ਸਕੇ ਉਹ ਸ਼ੁੱਕਰਵਾਰ ਨੂੰ ਇਸ ਕੈਂਪ ਵਿਚ ਪੁੱਜ ਕੇ ਲਾਭ ਲੈ ਸਕਦੇ ਹਨ।

Show More

Related Articles

Leave a Reply

Your email address will not be published.

Back to top button