ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
Trending

ਪਰਾਲੀ ਸੰਭਾਲ ਲਈ ਸਬਸਿਡੀ ਤੇ ਮਸ਼ੀਨਾਂ ਦੇਣ ਲਈ ਖੇਤੀਬਾੜੀ ਵਿਭਾਗ ਨੇ ਅਰਜੀਆਂ ਮੰਗੀਆਂ

The Department of Agriculture has invited applications for subsidy and machinery for straw handling

ਫਾਜ਼ਿਲਕਾ, 28 ਅਕਤੂਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਹੈ ਕਿ ਪਰਾਲੀ ਸੰਭਾਲ ਵਾਲੀਆਂ ਮਸ਼ੀਨਾਂ ਸਬਸਿਡੀ ਤੇ ਦੇਣ ਲਈ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਹੈ।

ਇਹ ਅਰਜੀਆਂ 2 ਨਵੰਬਰ ਤੱਕ ਪੰਜਾਬ ਸਰਕਾਰ ਦੀ ਵੈਬਸਾਇਟ https://agrimachinerypb.com/ ਤੇ ਆਨਲਾਈਨ ਮੰਗੀਆਂ ਗਈਆਂ ਹਨ। ਇਹ ਅਰਜੀਆਂ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸਾਨਾਂ, ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਤੋਂ ਮੰਗੀਆਂ ਗਈਆਂ ਹਨ।

ਉਨਾਂ ਨੇ ਸਬੰਧਤ ਨੂੰ ਅਪੀਲ ਕੀਤੀ ਹੈ ਕਿ ਜੋ ਇਹ ਮਸ਼ੀਨਾਂ ਸਬਸਿਡੀ ਤੇ ਪ੍ਰਾਪਤ ਕਰਨਾ ਚਾਹੁੰਦੇ ਹਨ ਉਹ 2 ਨਵੰਬਰ ਤੋਂ ਪਹਿਲਾਂ ਪੋਰਟਲ ਤੇ ਅਪਲਾਈ ਕਰ ਸਕਦੇ ਹਨ। ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਦੀ ਸ਼ੇ੍ਰਣੀ ਵਿਚ 50 ਫੀਸਦੀ ਅਤੇ ਪੰਚਾਇਤਾ ਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ਤੇ ਇਹ ਮਸ਼ੀਨਾਂ ਦਿੱਤੀਆਂ ਜਾਣੀਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

Show More

Related Articles

Leave a Reply

Your email address will not be published.

Back to top button