ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
Trending

ਵੋਟਰ ਸੂਚੀਆਂ ਦੀ ਸੁਧਾਈ ਲਈ ਮੁਹਿੰਮ 1 ਤੋਂ 30 ਨਵੰਬਰ ਤੱਕ, ਨਵੀਂਆਂ ਵੋਟਾਂ ਵੀ ਬਣਨਗੀਆਂ: ਡਿਪਟੀ ਕਮਿਸ਼ਨਰ

Campaign for revision of voter lists from November 1 to 30, new votes will also be formed: Deputy Commissioner

ਆਨਲਾਈਨ ਅਪਲਾਈ ਕਰਨ ਦੀ ਦਿੱਤੀ ਸਹੂਲਤ

ਫਾਜਿ਼ਲਕਾ, 29 ਅਕਤੂਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਇਕ ਵਿਸੇਸ਼ ਮੁਹਿੰਮ 1 ਤੋਂ 30 ਨਵੰਬਰ ਤੱਕ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈਏਐਸ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਵਿਚ ਪੈਂਦੇ ਚਾਰਾਂ ਵਿਧਾਨ ਸਭਾ ਹਲਕਿਆਂ ਵਿਚ ਇਹ ਮੁਹਿੰਮ ਚੱਲੇਗੇ।

ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿੰਨ੍ਹਾਂ ਦੀਆਂ ਵੋਟਾਂ ਨਹੀਂ ਹਨ ਅਤੇ ਜਿੰਨ੍ਹਾਂ ਦੀ 1 ਜਨਵਰੀ 2022 ਨੂੰ ਉਮਰ 18 ਸਾਲ ਤੋਂ ਵੱਧ ਹੋ ਜਾਵੇਗੀ ਉਹ ਸਾਰੇ ਇਸ ਮੁਹਿੰਮ ਦੌਰਾਨ ਆਪਣੀਆਂ ਵੋਟਾਂ ਬਣਵਾ ਲੈਣ। ਉਨ੍ਹਾਂ ਨੇ 18 ਅਤੇ 19 ਸਾਲ ਦੇ ਨੌਜਵਾਨਾਂ ਨੂੰ ਵਿਸੇਸ਼ ਤੌਰ ਤੇ ਅਪੀਲ ਕੀਤੀ ਕਿ ਉਹ ਆਪਣੀ ਵੋਟ ਬਣਵਾਉਣ। ਇਸ ਤੋਂ ਬਿਨ੍ਹਾਂ ਇਸ ਮੁਹਿੰਮ ਦੌਰਾਨ ਵੋਟ ਕਟਵਾਉਣ, ਆਪਣਾ ਪਤਾ ਤਬਦੀਲ ਕਰਵਾਉਣ ਦੀ ਸਹੁਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਨੇ ਜਿ਼ਲ੍ਹੇ ਦੇ ਸਮੂਹ ਯੋਗ ਨਾਗਰਿਕ ਨੂੰ ਇਸ ਮੁਹਿੰਮ ਦੌਰਾਨ ਆਪਣੀ ਵੋਟ ਲਾਜਮੀ ਬਣਵਾਉਣ ਦੀ ਅਪੀਲ ਕੀਤੀ ਹੈ।

ਆਨਲਾਈਨ ਅਪਲਾਈ ਕਰਨ ਦੀ ਸਹੂਲਤ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਵਿਚ ਆਪਣਾ ਨਾ ਦਰਜ ਕਰਵਾਉਣ ਜਾਂ ਸੋਧ ਕਰਵਾਉਣ ਆਦਿ ਸਬੰਧੀ ਫਾਰਮ ਆਨਲਾਈਨ ਅਪਲਾਈ ਕਰਨ ਦੀ ਸਹੁਲਤ ਵੀ ਦਿੱਤੀ ਗਈ ਹੈ। ਇਸ ਲਈ ਨਾਗਰਿਕ ਐਨਵੀਪੀਐਸ ਪੋਰਟਲ ਤੇ ਜਾਂ ਵੋਟਰ ਹੈਲਪਲਾਈਨ ਐਪ ਤੇ ਆਨਲਾਈਨ ਵੀ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ਤੇ ਕਾਲ ਵੀ ਕੀਤੀ ਜਾ ਸਕਦੀ ਹੈ।

Show More

Related Articles

Leave a Reply

Your email address will not be published. Required fields are marked *

Back to top button