ਮਾਲਵਾ
Trending

ਕਲੈਰੀਕਲ ਕਾਮਿਆਂ ਵੱਲੋਂ 22 ਵੇਂ ਦਿਨ ਵੀ ਹੜਤਾਲ ਜਾਰੀ, ਮੁਲਾਜ਼ਮ ਯੂਨੀਅਨ ਮਨਾਏਗੀ ਕਾਲੀ ਦਿਵਾਲੀ

Clerical workers continue strike for 22nd day, employees union to celebrate Black Diwali.

ਫਿਰੋਜ਼ਪੁਰ 29 ਅਕਤੂਬਰ (ਅਸ਼ੋਕ ਭਾਰਦਵਾਜ) ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਕਲੈਰੀਕਲ ਕਾਮਿਆਂ ਦੀਆਂ ਮੰਗਾਂ ਦੇ ਹੱਕ ਵਿਚ ਕੀਤੀ ਗਈ ਕਲਮ ਛੋੜ ਹੜਤਾਲ ਅੱਜ 21ਵੇਂ ਦਿਨ ਵਿਚ ਦਾਖਲ ਹੋ ਗਈ। ਇਸ ਮੌਕੇ ਜਿ਼ਲ੍ਹਾ ਫਿਰੋਜ਼ਪੁਰ ਦੇ ਸਮੁੱਚੇ ਸਰਕਾਰੀ ਦਫਤਰਾਂ ਦਾ ਕੰਮ ਕਾਜ ਅੱਜ 21ਵੇਂ ਦਿਨ ਵੀ ਠੱਪ ਰਿਹਾ।

ਇਸ ਮੌਕੇ ਹੜਤਾਲੀ ਕਰਮਚਾਰੀਆ ਦੇ ਵੱਡੇ ਇਕੱਠ ਵਲੋਂ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਖਜਾਨਾ ਦਫਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਜਿਕਰਯੋਗ ਹੈ ਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਇਸ ਵਾਰੀ ਮੰਤਰੀਆਂ ਤੋਂ ਲੈ ਕੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਤੱਕ ਦੀ ਤਨਖਾਹ ਵੀ ਰੁਕ ਸਕਦੀ ਹੈ।

ਇਨ੍ਹਾਂ ਰੋਸ ਮੁ਼ਜ਼ਾਹਰਿਆਂ ਵਿਚ ਮੁਲਾਜ਼ਮਾਂ ਦੇ ਭਰਵੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਿ਼ਲ੍ਹਾ ਪ੍ਰਧਾਨ ਸ੍ਰੀ ਮਨੋਹਰ ਲਾਲ, ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਜਿ਼ਲ੍ਹਾ ਜਨਰਲ ਸਕੱਤਰ, ਜਗਸੀਰ ਸਿੰਘ ਭਾਂਗਰ ਜਿ਼ਲ੍ਹਾ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਓਮ ਪ੍ਰਕਾਸ਼ ਰਾਣਾ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਮਹਿਤਾਬ ਸਿੰਘ ਡੀ.ਸੀ. ਦਫਤਰ, ਸੁਖਚੈਨ ਸਿੰਘ ਜਿਲ੍ਹਾ ਪ੍ਰਧਾਨ ਸਟੈਨੋ ਯੂਨੀਅਨ, ਸੰਦੀਪ ਸਿੰਘ ਦਿਓਲ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਵਰੁਣ ਕੁਮਾਰ ਪ੍ਰਧਾਨ ਮਨਿਸਟੀਰੀਅਲ ਸਟਾਫ ਸਿੱਖਿਆ ਵਿਭਾਗ, ਮੈਡਮ ਵੀਰਪਾਲ ਕੌਰ, ਭੁਪਿੰਦਰ ਕੌਰ, ਗੋਵਿੰਦ ਮੁਟਨੇਜਾ, ਸੋਨਾ ਸਿੰਘ ਖੁਰਾਕ ਤੇ ਸਪਲਾਈ ਵਿਭਾਗ, ਅਮਨਦੀਪ ਸਿੰਘ ਪ੍ਰਧਾਨ ਖਜ਼ਾਨਾ ਵਿਭਾਗ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ ਗਈ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁਲਾਜ਼ਮ ਯੂਨੀਅਨ ਵੱਲੋਂ ਕਾਲੀ ਦਿਵਾਲੀ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕੇ ਪੰਜਾਬ ਸਰਕਾਰ ਖਿਲਾਫ 20 ਦਿਨਾਂ ਤੋਂ ਲਗਾਤਾਰ ਧਰਨਾ ਚੱਲ ਰਿਹਾ ਹੈ ਅਤੇ ਅੱਜ 21ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜੇ ਵੀ ਆਪਣੀ ਅੜੀਅਲ ਰਵਾਈਆ ਨਹੀ ਛੱਡ ਰਹੀ। ਉਨ੍ਹਾਂ ਕਿਹਾ ਕਿ ਕਦੇ ਵੀ ਇਨੀ ਢੀਠ ਸਰਕਾਰ ਨਹੀ ਦੇਖੀ। ਪੰਜਾਬ ਦੇ ਮੁੱਖ ਮੰਤਰੀ ਦੇ ਚੇਹਰੇ ਤਾਂ ਬਦਲ ਰਹੇ ਹਨ ਪਰ ਹਲਾਤ ਉਹ ਹੀ ਅੜੀਅਲ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਨੇ ਤਨਖਾਹ ਕਮਿਸ਼ਨ ਦੇ ਨਾਂਅ ਤੇ ਮੁਲਾਜ਼ਮਾਂ ਨਾਲ ਵੱਡਾ ਧੋਖਾ ਕੀਤਾ ਹੈ।

ਉਕਤ ਆਗੂਆਂ ਨੇ ਕਿਹਾ ਕਿ ਜਦੋ ਤੱਕ 01-01-2016 ਤੋ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਨਵੇ ਪੇ ਸਕੇਲਾਂ ਦਾ ਵਿੱਤੀ ਨਹੀ ਦਿੱਤਾ ਜਾਂਦਾ, ਤਨਖਾਹ ਕਮਿਸ਼ਨ ਸਾਰੇ ਮੁਲਾਜ਼ਮਾਂ ਤੇ ਲਾਗੂ ਨਹੀ ਕੀਤਾ ਜਾਂਦਾ ਅਤੇ ਕਲੈਰੀਕਲ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਮੰਨਕੇ ਲਾਗੂ ਨਹੀਂ ਕੀਤੀਆਂ ਜਾਂਦੀਆਂ ਉਦੋ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਸਕਰਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਕਰਕੇ ਨੋਟੀਫਿਕੇਸ਼ਨ ਜਾਰੀ ਨਾ ਕੀਤੇ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਲਾਗਤਾਰ ਜਾਰੀ ਰਹੇਗਾ।

Show More

Related Articles

Leave a Reply

Your email address will not be published. Required fields are marked *

Back to top button