ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
Trending

ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਇਆ ਸੁਵਿਧਾ ਕੈਂਪ: ਡਿਪਟੀ ਕਮਿਸ਼ਨਰ

Suwidha Camp set up to provide services related to various departments: Deputy Commissioner.

ਫਾਜ਼ਿਲਕਾ, ਜਲਾਲਾਬਾਦ ਅਤੇ ਅਬੋਹਰ ਵਿਖੇ ਲਗਾਏ ਗਏ ਸੁਵਿਧਾ ਕੈਂਪ

ਫਾਜ਼ਿਲਕਾ, 29 ਅਕਤੂਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਇਕ ਛੱਤ ਹੇਠ ਅਨੇਕਾ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਜ਼ਿਲੇ ਦੀਆਂ ਸਮੂਹ ਤਹਿਸੀਲਾਂ ਵਿਖੇ ਸੁਵਿਧਾ ਕੈਂਪ ਲਗਾਉਣ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੀ ਅਗਵਾਈ ਹੇਠ ਸਬ ਡਵੀਜਨ ਫਾਜ਼ਿਲਕਾ ਅਤੇ ਜਲਾਲਾਬਾਦ ਦੇ ਐਸ.ਡੀ.ਐਮ. ਦਫਤਰ ਅਤੇ ਅਬੋਹਰ ਦੇ ਨਵਯੁਗ ਸਕੂਲ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਇਹ ਸੁਵਿਧਾ ਕੈਂਪ ਆਯੋਜਿਤ ਕੀਤੇ ਗਏ ਹਨ। ਉਨਾਂ ਦਸਿਆ ਕਿ ਸੁਵਿਧਾ ਕੈਂਪਾਂ ਵਿਚ ਪੰਜ ਮਰਲੇ ਪਲਾਟ, ਮਗਨਰੇਗਾ, ਪੈਨਸ਼ਨਾਂ, ਐਲ.ਪੀ.ਜੀ. ਕੁਨੈਕਸ਼ਨ, ਸਰਬਤ ਸਿਹਤ ਬੀਮਾ ਯੋਜਨਾ, ਬਿਜਲੀ ਬਿਲ ਬਕਾਇਆ ਮਾਫੀ, ਬਕਾਇਆ ਇੰਤਕਾਲ, ਆਸ਼ੀਰਵਾਦ ਸਕੀਮ, ਵਜੀਫੇ, ਲੋਨ, ਲੇਬਰ ਭਲਾਈ ਦੀਆਂ ਸਕੀਮਾਂ, ਵਾਟਰ ਸਪਲਾਈ ਤੇ ਸੀਵਰੇਜ਼ ਸਬੰਧੀ, ਸੇਵਾ ਕੇਂਦਰ ਆਦਿ ਨਾਲ ਸਬੰਧਤ ਸੇਵਾਵਾਂ ਤਹਿਤ ਲਾਹਾ ਮੁਹੱਈਆ ਕਰਵਾਇਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸ੍ਰੀ ਰਵਿੰਦਰ ਸਿੰਘ ਅਰੋੜਾ ਅਤੇ ਐਸਡੀਐਮ ਸ੍ਰੀ ਅਮਿਤ ਗੁਪਤਾ ਨੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਯਤਲਸ਼ੀਲ ਹੈ। ਉਨਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ ’ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ ਤਾਂ ਜ਼ੋ ਲੋਕਾਂ ਨੂੰ ਖਜਲ-ਖੁਆਰੀ ਨਾ ਹੋ ਸਕੇ। ਉਨਾਂ ਕਿਹਾ ਕਿ ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਦੇ ਕੋਰੋਨ ਦੇ ਸੈਂਪਲ ਵੀ ਲਏ ਗਏ ਅਤੇ ਟੀਕਾਕਰਨ ਵੀ ਕੀਤਾ ਗਿਆ।

ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੋਰ ਵੀ ਸੁਵਿਧਾ ਕੈਂਪ ਲਗਾਏ ਜਾਣਗੇ।ਉਨਾਂ ਕਿਹਾ ਕਿ ਕੈਂਪ ਵਿਚ ਆਉਣ ਸਮੇਂ ਆਪਣਾ ਆਧਾਰ ਕਾਰਡ, ਬੈਂਕ ਦੀ ਕਾਪੀ ਤੇ ਉਸਦੀ ਫੋਟੋਕਾਪੀ, ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ ਆਉਣੀ ਯਕੀਨੀ ਬਣਾਈ ਜਾਵੇ।

Show More

Related Articles

Leave a Reply

Your email address will not be published.

Back to top button