ਮਾਲਵਾ
Trending

ਸੁਵਿਧਾ ਕੈਂਪ ਦੇ ਦੂਜੇ ਦਿਨ ਜ਼ਿਲ੍ਹਾ ਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਅਤੇ ਸੀਜੈਐਮ ਨੇ ਕੀਤੀ ਸ਼ਿਰਕਤ

The second day of Suwidha Camp was attended by District and Sessions Judge, Deputy Commissioner and CJM.

ਫਿਰੋਜ਼ਪੁਰ 29 ਅਕਤੂਬਰ (ਅਸ਼ੋਕ ਭਾਰਦਵਾਜ) ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਗਏ ਸੁਵਿਧਾ ਕੈਂਪ ਦੇ ਦੂਜੇ ਦਿਨ ਦੌਰਾਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵਿਨੀਤ ਕੁਮਾਰ, ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸੋ਼ਰ ਕੁਮਾਰ ਅਤੇ ਸੀਜੈਅਮ ਏਕਤਾ ਉੱਪਲ ਵੱਲੋਂ ਵਿਸ਼ੇਸ਼ ਤੌਰ ਤੇ ਸਿ਼ਰਕਤ ਕੀਤੀ ਗਈ ਅਤੇ ਕੈਂਪ ਵਿਚ ਆਏ ਲੋਕਾਂ ਨਾਲ ਗੱਲਬਾਤ ਕੀਤੀ।

ਇਸ ਕੈਂਪ ਵਿਚ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲੋਕਾਂ ਦੇ ਫਾਰਮ ਭਰੇ ਗਏ ਅਤੇ ਉਨ੍ਹਾਂ ਨੂੰ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵਿਸ਼ੇਸ਼ ਤੌਰ ਤੇ ਕਾਨੂੰਨੀ ਸਾਖਰਤਾ ਕੈਂਪ ਦਾ ਵੀ ਆਯੋਜਨ ਕੀਤਾ ਗਿਆ ਸੀ। ਜਿਸ ਵਿਚ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਦਿਤੀਆਂ ਜਾਂਦੀਆਂ, ਵੱਖ ਵੱਖ ਸੇਵਾਵਾਂ ਅਤੇ ਪੈਨ ਇੰਡੀਆਂ ਕੰਪੇਨ ਤਹਿਤ 9 ਨਵੰਬਰ ਨੂੰ ਸ਼ਾਂਤੀ ਵਿੱਦਿਆ ਮੰਦਿਰ ਫਿਰੋਜ਼ਪੁਰ ਕੈਂਟ ਲੱਗਣ ਵਾਲੇ ਲੀਗਲ ਸਰਵਿਸਜ਼ ਕੈਂਪ ਬਾਰੇ ਜਾਣੂ ਕਰਵਾਇਆ ਗਿਆ।

ਇਸ ਕੈਂਪ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ 10 ਪੈਰਾ ਲੀਗਲ ਵਲੰਟੀਅਰਜ਼ ਅਤੇ 6 ਪੈਨਲ/ਰਿਟੇਨਰ ਵਕੀਲ, ਸੀ.ਜੇ.ਐੱਮ. ਏਕਤਾ ਉੱਪਲ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ 8 ਕਾਲਜਾਂ/ਡਾਈਟ/ਪੌਲੀਟੈਕਨਿਕ ਕਾਲਜਾਂ ਦੇ ਦੋ-ਦੋ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਸਟਾਲਾਂ ਤੇ ਲੋਕਾਂ ਨੂੰ ਜਾਗਰੂਕਤਾ ਦੇ ਸਬੰਧ ਵਿੱਚ ਨਿਯੁਕਤ ਕੀਤਾ ਗਿਆ। ਇਸ ਦੌਰਾਨ ਦੋਨਾਂ ਦਿਨਾਂ ਵਿੱਚ ਲਗਭਗ 800 ਵਿਅਕਤੀਆਂ ਨੂੰ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਵਾਰਤਾਲਾਪ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਅਤੇ ਸੀਜੈਅਮ ਵੱਲੋਂ ਕੈਂਪ ਵਿਚ ਲਗਾਏ ਗਏ ਵੱਖ-ਵੱਖ ਸਟਾਲਾਂ ਦਾ ਦੌਰਾ ਵੀ ਕੀਤਾ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਕਿਸ਼ੋਰ ਕੁਮਾਰ ਅਤੇ ਸੀਜੈਅਮ ਏਕਤਾ ਉੱਪਲ ਨੇ ਸਾਂਝੇ ਰੂਪ ਵਿਚ ਕਿਹਾ ਕਿ ਇਨ੍ਹਾਂ ਕੈਂਪਾ ਦਾ ਮੁੱਖ ਮਕਸਦ ਵੱਧ ਤੋਂ ਵੱਧ ਲੋਕਾਂ ਤੱਕ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਪਹੁੰਚਾਉਣਾ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਵਾਂਝਾ ਨਾ ਰਹੇ।

Show More

Related Articles

Leave a Reply

Your email address will not be published.

Back to top button