ਮਾਲਵਾ
Trending

ਅਰਵਿੰਦ ਕੇਜਰੀਵਾਲ ਵੱਲੋਂ ਵਪਾਰੀਆਂ ਹਿੱਤ ਸ਼ਲਾਘਾਯੋਗ ਐਲਾਨ: ਰਣਬੀਰ ਭੁੱਲਰ

Arvind Kejriwal's commendable announcement in the interest of traders: Ranbir Bhullar

ਫਿਰੋਜ਼ਪੁਰ, 30 ਅਕਤੂਬਰ (ਅਸ਼ੋਕ ਭਾਰਦਵਾਜ) ਆਮ ਆਦਮੀ ਪਾਰਟੀ ਤੋਂ ਫਿਰੋਜ਼ਪੁਰ ਸ਼ਹਿਰ ਦੇ ਹਲਕਾ ਇੰਚਾਰਜ ਰਣਬੀਰ ਸਿੰਘ ਭੁੱਲਰ ਨੇ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਂਜਰੀਵਾਲ ਵੱਲੋਂ ਬਠਿੰਡਾ ਵਿਖੇ ਪੰਜਾਬ ਦੇ ਵਪਾਰੀਆਂ ਹਿੱਤ ’ਚ ਵੱਡੇ ਐਲਾਨ ਕੀਤੇ ਗਏ ਹਨ। ਜਿਸ ਨੂੰ ਲੈ ਕੇ ਵਪਾਰੀ ਵਰਗ ’ਚ ਖੁਸ਼ੀ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

ਸ. ਭੁੱਲਰ ਨੇ ਕਿਹਾ ਕਿ ਪਹਿਲਾਂ ਪੰਜਾਬ ’ਚ ਗੁੰਡਾ ਰਾਜ, ਮਾਫੀਆ ਅਤੇ ਭ੍ਰਿਸ਼ਟਾਚਾਰ ਵਧੇਰੇ ਹੋਣ ਕਾਰਨ ਵਪਾਰੀ ਵਰਗ ਖੁਦ ਨੂੰ ਦੱਬਿਆ ਕੁਚਲਿਆ ਮਹਿਸੂਸ ਕਰਦਾ ਸੀ, ਪਰ ਹੁਣ ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੀ ਸਰਕਾਰ ਬਣਨ ’ਤੇ ਵਪਾਰੀ ਦੀ ਸੁਰੱਖਿਆ ਦੀ ਜਿੰਮੇਵਾਰ ਆਮ ਆਦਮੀ ਪਾਰਟੀ ਸਰਕਾਰ ਦੀ ਹੋਵੇਗੀ। ਉਹਨਾਂ ਕਿਹਾ ਕਿ ਵਪਾਰੀ ਬਿਨਾਂ ਕਿਸੇ ਡਰ ਤੋਂ ਵਪਾਰ ਅਤੇ ਉਦਯੋਗ ਦੇ ਵਿਕਾਸ ਲਈ ਯੋਜਨਾਬੰਦੀ ਸ਼ੁਰੂ ਕਰ ਦੇਣ। ਉਹਨਾਂ ਕਿਹਾ ਕਿ ਪੰਜਾਬ ਵਿੱਚ ਦਿੱਲੀ ਵਾਂਗ ਈਮਾਨਦਾਰ ਸਰਕਾਰ ਬਣੇਗੀ। ਕਿਸੇ ਵਰਗ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਹਰੇਕ ਵਰਗ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਨੂੰ ਖੁਸ਼ਹਾਲ ਤੇ ਤਰੱਕੀਸ਼ੀਲ ਬਣਾਉਣਾ ਹੈ।

ਇਸ ਮੌਕੇ ਡਾ. ਅਮ੍ਰਿਤਪਾਲ ਸਿੰਘ ਸੋਢੀ ਜ਼ਿਲਾ ਪ੍ਰਧਾਨ ਡਾਕਟਰ ਵਿੰਗ, ਵਪਾਰ ਮੰਡਲ ਦੇ ਸ਼ਹਿਰੀ ਹਲਕੇ ਤੋਂ ਪ੍ਰਧਾਨ ਗਗਨ ਕੰਤੋੜ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੰਧੂ, ਰਾਜ ਕੁਮਾਰ ਰਾਜੂ, ਨਰਿੰਦਰ ਗਰੋਵਰ ਆਦਿ ਸਮੇਤ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਤੇ ਵਰਕਰ ਹਾਜ਼ਰ ਸਨ।

Show More

Related Articles

Leave a Reply

Your email address will not be published. Required fields are marked *

Back to top button