ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਡਿਊਟੀ ਨਿਭਾਉਣ ਵਾਲੇ ਫੀਲਡ ਇੰਨਵੈਸਟੀਗੇਟਰ ਦੀ ਟ੍ਰੇਨਿੰਗ ਕਰਵਾਈ
Training of Field Investigators on duty in National Achievement Survey.

ਫਾਜ਼ਿਲਕਾ 1 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸਿੱਖਿਆ ਦੇ ਖੇਤਰ ‘ਚ ਦੇਸ਼ ਦੇ ਅੱਵਲ ਨੰਬਰ ਸੂਬੇ ਪੰਜਾਬ ਵੱਲੋਂ ਆਪਣੇ ਖਿਤਾਬ ਨੂੰ ਕਾਇਮ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਨਵੰਬਰ ਮਹੀਨੇ ‘ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਲਈ ਸਿੱਖਿਆ ਮੰਤਰੀ ਸ. ਪਰਗਟ ਸਿੰਘ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਵਿੱਚ ਤਿਆਰੀਆਂ ਪੂਰੀਆਂ ਕਰ ਲਈਆ ਗਈਆ ਹਨ।
ਇਸ ਪ੍ਰੋਗਰਾਮ ਤਹਿਤ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ, ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਦੇਖਰੇਖ ਹੇਠ ਜ਼ਿਲ੍ਹਾ ਫਾਜਿਲਕਾ ਵਿੱਚ 12 ਨਵੰਬਰ ਨੂੰ ਕਰਵਾਏ ਜਾ ਰਹੇ ਨੈਸ ਵਿੱਚ ਬਤੌਰ ਫੀਲਡ ਇੰਨਵੈਸਟੀਗੇਟਰ ਡਿਊਟੀ ਨਿਭਾਉਣ ਵਾਲੇ ਈਟੀਟੀ ਸਿੱਖਿਆਰਥੀਆਂ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜਿਲਕਾ ਵਿਖੇ ਇੱਕ ਰੋਜਾ ਟ੍ਰੇਨਿੰਗ ਕਰਵਾਈ ਗਈ ਤਾ ਜੋ ਆਪਣੀ ਉਹ ਡਿਊਟੀ ਨੂੰ ਵਧੀਆ ਤਰੀਕੇ ਨਾਲ ਨਿਭਾ ਸਕਣ। ਇਸ ਦੇ ਨਾਲ-ਨਾਲ ਜਿਲ੍ਹੇ ਦੇ ਸਮੂਹ ਸੀਐਚਟੀ, ਬੀਐਮਟੀ, ਬੀਐਮ ਅਤੇ ਡੀਐਮ ਨੂੰ ਵੀ ਟ੍ਰੇਨਿੰਗ ਦਿੱਤੀ ਗਈ।
ਇਸ ਮੌਕੇ `ਤੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਕਿਹਾ ਕਿ ਇਸ ਵਕਾਰੀ ਪ੍ਰੀਖਿਆ ਨੂੰ ਜਿਲ੍ਹੇ ਦੀ ਸਮੁੱਚੀ ਟੀਮ ਨੇ ਮਿਲ ਕੇ ਪ੍ਰਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਹੈ।
ਇਸ ਮੌਕੇ ਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ, ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ, ਇੰਚਾਰਜ ਡੀਐਮ ਗੌਤਮ ਗੌੜ੍ਹ ਨੇ ਵੀ ਟ੍ਰੇਨਿੰਗ ਲੈ ਰਹੇ ਟ੍ਰੇਨੀ ਨੂੰ ਆਪਣੀ ਡਿਊਟੀ ਨੂੰ ਪੂਰੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਤੇ ਜਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ, ਸਮੂਹ ਡੀਐਮ, ਬੀਐਮ, ਬੀਐਮਟੀ ਅਤੇ ਸੀਐਚਟੀ ਮੌਜੂਦ ਸਨ।