ਜ਼ਿਲ੍ਹਾ ਫ਼ਾਜ਼ਿਲਕਾਮਾਲਵਾ

ਦਿਵਾਲੀ ਦੇ ਤਿਉਹਾਰ ਦੀਆਂ ਵਿਧਾਇਕ ਘੁਬਾਇਆ ਨੇ ਹਲਕੇ ਦੇ ਲੋਕਾਂ ਨੂੰ ਦਿੱਤੀ ਵਧਾਈ

Diwali MLA Ghubaya congratulated the people of the constituency.

ਦਿਵਾਲੀ ਹਰ ਇੱਕ ਦੇ ਘਰ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ: ਵਿਧਾਇਕ ਘੁਬਾਇਆ

ਫਾਜ਼ਿਲਕਾ, 1 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਫਾਜ਼ਿਲਕਾ ਹਲਕੇ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਅੱਜ ਫਾਜ਼ਿਲਕਾ ਸ਼ਹਿਰ ਦੇ ਬਾਜ਼ਾਰਾਂ ‘ਚ ਹਰੇਕ ਦੁਕਾਨਦਾਰਾਂ ਅਤੇ ਹਲਕੇ ਦੇ ਲੋਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਘੁਬਾਇਆ ਨੇ ਆਪਣੀ ਟੀਮ ਨਾਲ ਸ਼ਾਸ਼ਤਰੀ ਚੌਕ ਤੋਂ ਤੁਰਦੇ ਹੋਏ ਮੇਹਰਿਆਂ ਬਾਜ਼ਾਰ, ਬਜਾਜੀ ਬਾਜ਼ਾਰ, ਗਾਂਧੀ ਚੌਕ ਅਤੇ ਗਊਸ਼ਾਲਾ ਰੋਡ ਤੋ ਵਾਪਿਸ ਸ਼ਾਸ਼ਤਰੀ ਚੌਕ ਪੁੱਜੇ।

ਵਿਧਾਇਕ ਘੁਬਾਇਆ ਨੇ ਕਿਹਾ ਕਿ, “ਮੈ ਸੱਚੇ ਪਾਤਸ਼ਾਹ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਦਿਵਾਲੀ ਹਰ ਇੱਕ ਦੇ ਘਰ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ। ਇਸ ਮੌਕੇ ਵਿਧਾਇਕ ਵਲੋਂ ਬਾਜ਼ਾਰ ਦੇ ਬਜ਼ੁਰਗਾਂ ਤੋਂ ਆਸ਼ੀਰਵਾਦ ਲਿਆ ਗਿਆ ਅਤੇ ਲੋਕਾਂ ਨਾਲ ਖੁਸ਼ੀਆਂ ਦੇ ਪਲ ਵੀ ਸਾਂਝੇ ਕੀਤੇ। ਇਸ ਮੌਕੇ ਫਾਜ਼ਿਲਕਾ ਸ਼ਹਿਰ ਅਤੇ ਬਾਜ਼ਾਰ ‘ਚ ਆਉਣ ਤੇ ਹਲਕੇ ਦੇ ਲੋਕਾਂ ਅਤੇ ਦੁਕਾਨਦਾਰਾਂ ਨੇ ਵਿਧਾਇਕ ਤੇ ਫੁੱਲਾ ਦੀ ਵਰਖ਼ਾ ਕੀਤੀ ਅਤੇ ਫੁੱਲਾ ਦੇ ਹਾਰ ਪਾ ਕੇ ਸਵਾਗਤ ਕੀਤਾ।

ਵਿਧਾਇਕ ਘੁਬਾਇਆ ਨੇ ਹਲਕਾ ਫਾਜ਼ਿਲਕਾ ਦੇ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਣ। ਇਸ ਮੌਕੇ ਉਨ੍ਹਾਂ ਵਲੋਂ ਪੋਲੀਥੀਨ ਦੀ ਵਰਤੋ ਘੱਟ ਤੋਂ ਘੱਟ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਾਨੂੰ ਆਪਸੀ ਤਾਲਮੇਲ ਅਤੇ ਪਿਆਰ ਨਾਲ ਰਹਿਣਾ ਚਾਹੀਦਾ ਤਾਂ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਮੌਕੇ ਸ਼੍ਰੀ ਸੁਰਿੰਦਰ ਕੁਮਾਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ, ਮਨੋਹਰ ਸਿੰਘ ਮੁਜੈਦੀਆ ਚੇਅਰਮੈਨ ਪੰਜਾਬ, ਗੁਰਜੀਤ ਸਿੰਘ ਗਿੱਲ ਚੇਅਰਮੈਨ, ਦਵਿੰਦਰ ਸਿੰਘ ਸਚਦੇਵਾ ਪ੍ਰਧਾਨ ਆੜਤੀ ਯੂਨੀਅਨ ਫਾਜ਼ਿਲਕਾ, ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਗੋਲਡੀ ਝਾਂਬ ਹਲਕਾ ਇੰਚਾਰਜ ਫਾਜ਼ਿਲਕਾ, ਰੌਸ਼ਨ ਲਾਲ ਖੁੰਗਰ ਸੀਨੀਅਰ ਨੇਤਾ ਕਾਂਗਰਸ ਪਾਰਟੀ, ਸੁਰਜੀਤ ਸਿੰਘ, ਜਗਦੀਸ਼ ਬਜਾਜ, ਅਸ਼ਵਨੀ ਕੁਮਾਰ, ਜਗਦੀਸ਼ ਕੁਮਾਰ ਬਜਾਜ, ਨੀਲਾ ਮਦਾਨ, ਰਾਜ ਸਿੰਘ ਨੱਥੂ ਚਿਸਤੀ, ਜੋਗਿੰਦਰ ਸਿੰਘ ਸਰਪੰਚ ਅਤੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਦੇ ਆਗੂ ਵੀ ਹਾਜ਼ਿਰ ਸਨ।

Show More

Related Articles

Leave a Reply

Your email address will not be published. Required fields are marked *

Back to top button