ਜ਼ਿਲ੍ਹਾ ਫ਼ਾਜ਼ਿਲਕਾਮਾਲਵਾ

ਡਿਪਟੀ ਕਮਿਸ਼ਨਰ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ

Deputy Commissioner calls for pollution free Diwali.

ਫਾਜਿ਼ਲਕਾ, 3 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਡਿਪਟੀ ਕਮਿਸ਼ਨਰ ਫਾਜਿਲ਼ਕਾ ਸ੍ਰੀਮਤੀ ਬਬੀਤਾ ਕਲੇਰ ਵਲੋਂ ਜਿਲ੍ਹਾ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਤਿਉਹਾਰ ਪ੍ਰਦੂਸ਼ਣ ਮੁਕਤ ਤਰੀਕੇ ਰਾਹੀਂ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ।ਉਨ੍ਹਾਂ ਅੱਜ ਆਪਣੇ ਗ੍ਰਹਿ ਵਿਖੇ ਆਪਣੇ ਦਫ਼ਤਰ ਦੇ ਸਟਾਫ ਅਤੇ ਰੈਡ ਕ੍ਰਾਸ ਦਫ਼ਤਰ ਦੇ ਸਟਾਫ ਨਾਲ ਦੀਵਾਲੀ ਦਾ ਤਿਓਹਾਰ ਮਨਾਇਆ ਅਤੇ ਬੱਚਿਆਂ ਨੂੰ ਤੋਹਫੇ ਵੰਡੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਵਾ ਪ੍ਰਦੂਸ਼ਣ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ‘ਗਰੀਨ ਦੀਵਾਲੀ’ ਮਨਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਪਟਾਕੇ ਚਲਾਏ ਜਾਣ ਤਾਂ ਜੋ ਪ੍ਰਦੂਸ਼ਣ ਨੂੰ ਰੋਕਣ ਵਿਚ ਮਦਦ ਮਿਲ ਸਕੇ।

ਇਸ ਮੌਕੇ ਉਨ੍ਹਾਂ ਨੇ ਸਮੂਹ ਜਿ਼ਲ੍ਹਾ ਵਾਸੀਆਂ ਲਈ ਖੁ਼ਸ਼ੀਆਂ ਖੇੜਿਆ ਅਤੇ ਤਰੱਕੀ ਦਾ ਕਾਮਨਾ ਕੀਤੀ ਅਤੇ ਕਿਹਾ ਕਿ ਇਹ ਦਿਨ ਸਭ ਦੇ ਜੀਵਨ ਵਿਚ ਹੋਰ ਹੋਰ ਖੁਸ਼ੀਆਂ ਲੈ ਕੇ ਆਵੇ। ਉਨ੍ਹਾਂ ਨੇ ਇਸ ਮੌਕੇ ਖਾਸ ਤੌਰ ਤੇ ਆਪਣੇ ਸਟਾਫ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਪੜਾਈ ਲਿਖਾਈ ਸਬੰਧੀ ਜਾਂ ਹੋਰ ਕਿਸੇ ਵੀ ਮਾਰਗਦਰਸ਼ਨ ਲਈ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦੇ ਹਨ। ਇਸ ਮੌਕੇ ਰੈਡ ਕ੍ਰਾਸ ਦੇ ਸਕੱਤਰ ਵਿਜੈ ਸੇਤੀਆ ਵੀ ਹਾਜਰ ਸਨ।

Show More

Related Articles

Leave a Reply

Your email address will not be published.

Back to top button