ਜ਼ਿਲ੍ਹਾ ਫ਼ਾਜ਼ਿਲਕਾਮਾਲਵਾ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਂ ਵੱਲੋਂ ਪਲੇਸਮੈਂਟ ਕੈਂਪ 12 ਨਵੰਬਰ ਨੂੰ

Placement Camp by District Employment and Business Bureau on 12th November.

ਫਾਜ਼ਿਲਕਾ, 9 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਂ ਵੱਲੋਂ 12 ਨਵੰਬਰ 2021 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ 2 ਵੱਖ-ਵੱਖ ਕੰਪਨੀਆਂ ਸ਼ਿਰਕਤ ਕਰ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪਲੇਸਮੈਟ ਕੈਪ ਵਿੱਚ ਰੈਕਸਾ ਸਿਕਿਉਰਟੀ (ਜੀ.ਐਮ.ਆਰ. ਗਰੁੱਪ ਕੰਪਨੀ) ਤੇ ਅਜਾਈਲ ਹਰਬਲਸ ਕੰਪਨੀਆਂ ਭਾਗ ਲੈ ਰਹੀਆਂ ਹਨ।ਇਨਾਂ ਕੰਪਨੀਆਂ ਵਿੱਚ 10ਵੀ ਅਤੇ 12ਵੀਂ ਪਾਸ ਫਰੈਸ਼ਰ ਤੇ ਤਜਰਬੇਕਾਰ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਜਿਸ ਵਿੱਚ ਉਮੀਦਵਾਰਾਂ ਦੀ ਉਮਰ 20 ਤੋਂ 30 ਸਾਲ ਦੀ ਲਾਜਮੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਹ ਕੈਂਪ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਚੌਥੀ ਮੰਜਿ਼ਲ ਬਲਾਕ ਏ ਕਮਰਾ ਨੰ 502 ਜਿਲ੍ਹਾ ਰੋ਼ਜਗਾਰ ਉ਼ਤਪੱਤੀ ਸਿਖਲਾਈ ਦਫ਼ਤਰ ਵਿਖੇ ਸਵੇਰੇ 10 ਵਜੇ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ-8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।

Show More

Related Articles

Leave a Reply

Your email address will not be published.

Back to top button