ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
Trending

ਸਰਕਾਰੀ ਸਕੂਲ ਕਰਨੀ ਖੇੜਾ ਵਿਖੇ ‘ਕਾਨੂੰਨੀ ਸਾਖਰਤਾ ਸੈਮੀਨਾਰ’ ਲਗਾ ਬੱਚਿਆਂ ਨੂੰ ਕੀਤਾ ਜਾਗਰੂਕ

Legal Literacy Seminar held at Government School Karni Khera.

ਫਾਜ਼ਿਲਕਾ, 10 ਨਵੰਬਰ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਜ਼ਿਲਾ ਅਤੇ ਸੈਸ਼ਨ ਜੱਜ ਸ਼੍ਰੀ ਤਰਸੇਮ ਮੰਗਲਾ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਦੇ ਅਧੀਨ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਹਾਈ ਸਕੂਲ, ਕਰਨੀ ਖੇੜਾ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ।

ਇਸ ਮੌਕੇ ਸ. ਅਮਨਦੀਪ ਸਿੰਘ ਸੀ.ਜੇ.ਐੱਮ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਬੱਚਿਆਂ ਨੂੰ ਨਾਲਸਾ ਦੀ ਸਕੀਮਾਂ ਜਿਵੇਂ ਕਿ ਆਪਦਾ ਪੀੜਤ, ਤਸਕਰੀ ਅਤੇ ਵਪਾਰਕ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਸੰਗਠਿਤ ਖੇਤਰ ਵਿੱਚ ਕੰਮ ਕਰਨ ਵਾਲਿਆਂ, ਬੱਚਿਆਂ ਅਤੇ ਉਹਨਾਂ ਦੀ ਸਰੱਖਿਆ, ਮਾਨਸਿਕ ਤੌਰ ਤੇ ਬਿਮਾਰ ਅਤੇ ਅਪਾਹਜ ਵਿਅਕਤੀ, ਬਜੁਰਗਾਂ ਅਤੇ ਤੇਜਾਬ ਪੀੜਤ ਆਦਿ ਨੂੰ ਮੁਫਤ ਕਾਨੂੰਨੀ ਸੇਵਾਵਾਂ ਮਿਲਦੀਆਂ ਹਨ। ਉਨ੍ਹਾਂ ਕਿਹਾ ਕੇ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3,00,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ।

ਸ. ਸਿੰਘ ਨੇ ਕਿਹਾ ਕਿ ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਉਨਾਂ ਨੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੇਕਸੁਅਲ ਆਫੈਂਸ ਐਕਟ, 2012 ਬਾਰੇ ਵੀ ਵਿਸਤਾਰ ਨਾਲ ਜਾਣਕਾਰੀ ਦਿੱਤੀ। ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਦੇ ਤਹਿਤ ਵਿਕਟਿਮ ਮੁਆਵਜਾ ਕਮੇਟੀ ਫਾਜ਼ਿਲਕਾ ਦੇ ਤਹਿਤ ਜਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦੁਆਇਆ ਜਾਂਦਾ ਹੈ। ਜਿਸ ਤਰ੍ਹਾਂ ਕਿ ਤੇਜ਼ਾਬ ਪੀੜਤ, ਅਣਪਛਾਤੇ ਵਿਅਕਤੀ ਦੁਆਰਾ ਐਕਸੀਡੈਂਟ ਪੀੜਤ ਨੂੰ ਮੁਆਵਜ਼ਾ ਜਾਂ ਰੇਪ ਪੀੜਤ ਨੂੰ ਮੁਆਵਜ਼ਾ ਮਿਲਦਾ ਹੈ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਠਕਰਾਲ ਨੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੁਆਰ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਸਕੂਲ ਦੇ ਸਮੂਹ ਅਧਿਆਪਕ ਸਾਹਿਬਾਨ ਵੀ ਮੌਜੂਦ ਸਨ।

Show More

Related Articles

Leave a Reply

Your email address will not be published.

Back to top button