ਨਵੇਂ ਸਾਲ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ
Bhog of Sri Sukhmani Sahib Path for the benefit of all at the beginning of new year.

ਫਾਜ਼ਿਲਕਾ, 3 ਜਨਵਰੀ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਦੇ ਸਮੂਹ ਕਰਮਚਾਰੀਆਂ, ਅਧਿਕਾਰੀਆਂ, ਵਸੀਕਾ ਨਵੀਸ, ਵਕੀਲਾਂ, ਟਾਈਪਿਸਟ ਆਦਿ ਸਮੂਹ ਸੰਗਤਾਂ ਵੱਲੋਂ ਹਰੇਕ ਸਾਲ ਦੀ ਤਰ੍ਹਾਂ ਨਵੇਂ ਸਾਲ 2022 ਦੀ ਆਮਦ ਨੂੰ ਮੁੱਖ ਰੱਖਦਿਆਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਕਰਵਾਏ ਗਏ। ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਵੱਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਅਤੇ ਕਥਾ ਨਾਲ ਨਿਹਾਲ ਕੀਤਾ ਗਿਆ।
ਪਾਠ ਦੇ ਭੋਗ ਦੇ ਉਪਰੰਤ ਅਰਦਾਸੀਏ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਲਈ ਗੁਰੂ ਦੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਅਤੇ ਸਮੂਹ ਹਾਜ਼ਰੀਨ ਨੂੰ ਨਵੇਂ ਸਾਲ ਦੀ ਆਮਦ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਸੰਗਤ ਦੇ ਰੂਪ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰੀ ਲਵਾਈ ਅਤੇ ਸਮੂਹ ਸੰਗਤ ਨੂੰ ਨਵੇਂ ਸਾਲ ਦੇ ਅਵਸਰ ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।