ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
Trending

ਜ਼ਿਲਾ ਫਾਜ਼ਿਲਕਾ ‘ਚ 5 ਈ.ਵੀ.ਐਮ. ਪ੍ਰਦਰਸ਼ਨੀ ਸੈਂਟਰਾਂ ਤੋਂ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ: ਜ਼ਿਲ੍ਹਾ ਚੋਣ ਅਫ਼ਸਰ

5 EVMs in Fazilka district Awareness being given to the people from the exhibition centers: District Election Officer

ਆਮ ਲੋਕਾਂ ਨੂੰ ਈ.ਵੀ.ਐਮ./ਵੀ.ਵੀ.ਪੈਟ ਸਬੰਧੀ ਦਿੱਤੀ ਜਾ ਰਹੀ ਵਿਸਥਾਰ ਸਹਿਤ ਜਾਣਕਾਰੀ

ਫਾਜ਼ਿਲਕਾ, 6 ਜਨਵਰੀ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਜ਼ਿਲਾ ਫਾਜ਼ਿਲਕਾ ਦੇ ਸਮੂਹ ਨਿਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਜੀ ਦੇ ਆਦੇਸ਼ਾਂ ਅਨੁਸਾਰ ਜ਼ਿਲੇ ਦੀ ਆਮ ਜਨਤਾ ਵਿੱਚ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੈਟ ਦੀ ਵਰਤੋਂ ਕਰਨ ਦੇ ਤਰੀਕੇ ਦਾ ਪ੍ਰਚਾਰ ਕਰਨ ਲਈ ਜ਼ਿਲਾ ਫਾਜ਼ਿਲਕਾ ਵਿੱਚ 5 ਈ.ਵੀ.ਐਮ. ਪ੍ਰਦਰਸ਼ਨ ਕੇਂਦਰ ਸਥਾਪਿਤ ਕੀਤੇ ਗਏ ਹਨ।

ਜ਼ਿਲਾ ਚੋਣ ਅਫ਼ਸਰ ਬਬੀਤਾ ਕਲੇਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਈ.ਵੀ.ਐਮ. ਪ੍ਰਦਰਸ਼ਨ ਸੈਂਟਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਏ ਬਲਾਕ, ਫਾਜ਼ਿਲਕਾ, ਜਲਾਲਾਬਾਦ, ਅਬੋਹਰ ਦੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਬੋਹਰ ਵਿਖੇ ਸਥਾਪਿਤ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਨੋਡਲ ਅਫ਼ਸਰ ਸਵੀਪ ਸੁਖਬੀਰ ਸਿੰਘ ਬੱਲ ਅਤੇ ਸ੍ਰੀ ਰਜਿੰਦਰ ਵਿਖੌਣਾ ਨੇ ਦੱਸਿਆ ਕਿ ਇਨਾਂ ਪ੍ਰਦਰਸ਼ਨੀ ਕੇਂਦਰਾਂ ਨੂੰ ਸਥਾਪਿਤ ਕਰਨ ਦਾ ਮੁੱਖ ਮੰਤਵ ਆਮ ਲੋਕਾਂ ਵਿੱਚ ਈ.ਵੀ.ਐਮ./ਵੀ.ਵੀ.ਪੈਟ ਰਾਹੀਂ ਵੋਟ ਪਾਉਣ ਦੇ ਤਰੀਕਿਆਂ ਸਬੰਧੀ ਜਾਗਰੂਕਤਾ ਫੈਲਾਉਣਾ ਹੈ। ਕੋਈ ਵੀ ਵਿਅਕਤੀ ਜ਼ੋ ਈ.ਵੀ.ਐਮ./ਵੀ.ਵੀ.ਪੈਟ ਮਸ਼ੀਨਾਂ ਰਾਹੀਂ ਵੋਟ ਪਾਉਣ ਦੇ ਤਰੀਕਿਆਂ ਦੀ ਜਾਣਕਾਰੀ ਲੈਣਾ ਚਹੁੰਦਾ ਹੈ, ਉਹ ਆਪਣੇ ਸਬੰਧਤ ਹਲਕੇ ਦੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰਾਂ ਵਿੱਚ ਸਥਾਪਿਤ ਕੀਤੇ ਉਪਰੋਕਤ ਈ.ਵੀ.ਐਮ. ਪ੍ਰਦਰਸ਼ਨੀ ਕੇਂਦਰਾਂ ਵਿਖੇ ਪਹੁੰਚ ਕੇ ਵਿਸਥਾਰ ਸਹਿਤ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਪਹੁੰਚ ਕੇ ਕਾਫੀ ਲੋਕ ਜਾਣਕਾਰੀ ਪ੍ਰਾਪਤ ਕਰ ਚੁੱਕੇ ਹਨ ਅਤੇ ਹੋਰ ਵੀ ਪ੍ਰਾਪਤ ਕਰ ਰਹੇ ਹਨ।

Show More

Related Articles

Leave a Reply

Your email address will not be published.

Back to top button