ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
Trending

ਜ਼ਿਲ੍ਹਾ ਫਾਜ਼ਿਲਕਾ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਵਾਇਆ ਗੁਰਮਤਿ ਸਮਾਗਮ, 50 ਪ੍ਰਾਣੀ ਗੁਰੂ ਵਾਲੇ ਬਣੇ

Gurmat Samagam organized by Shiromani Gurdwara Parbandhak Committee in District Fazilka, 50 persons became Gurus.

ਫਾਜ਼ਿਲਕਾ, 12 ਜਨਵਰੀ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਧਰਮ ਪ੍ਰਚਾਰ ਦੀ ਲਹਿਰ ਦੌਰਾਨ ਜ਼ਿਲ੍ਹਾ ਫਾਜ਼ਿਲਕਾ ਦੇ ਸਰਹੱਦੀ ਪਿੰਡ ਸਾਬੂਆਣਾ ਵਿਖੇ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ 50 ਪ੍ਰਾਣੀ ਅੰਮ੍ਰਿਤ ਪਾਨ ਕਰਕੇ ਗੁਰੂ ਵਾਲੇ ਬਣੇ। ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪਹੁੰਚੇ ਪੰਜ ਪਿਆਰਿਆਂ ਨੇ ਖੰਡੇ ਦੀ ਪਹੁਲ ਛਕਾਉਦਿਆਂ ਪ੍ਰਾਣੀਆਂ ਨੂੰ ਗੁਰ ਮਰਿਆਦਾ ਵਿੱਚ ਰਹਿਣ ਦਾ ਉਦੇਸ਼ ਸਮਝਾਇਆ।

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਾਣੀਆਂ ਨੂੰ ਗੁਰੂ ਵਾਲੇ ਬਣਨ ‘ਤੇ ਵਧਾਈਆਂ ਦਿੱਤੀਆਂ ਅਤੇ ਪੰਜ ਪਿਆਰੇ ਸਾਹਿਬਾਨ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਡੱਬਵਾਲਾ ਦੀ ਤਰਫੋ ਵੀ ਧੰਨਵਾਦ ਕੀਤਾ।

ਭਾਈ ਗਰੇਵਾਲ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਸ ਪਿੰਡ ਵਿੱਚ ਗੁਰਸਿੱਖਾਂ ਦੀ ਗਿਣਤੀ ਬੇਸ਼ੱਕ ਨਾ ਮਾਤਰ ਹੈ। ਪਰ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਡਾਕਟਰ ਜਸਵਿੰਦਰਪਾਲ ਸਿੰਘ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਮੁਖਤਿਆਰ ਸਿੰਘ ਅਤੇ ਗੁਰਦੁਆਰਾ ਸਿੰਘ ਸਭਾ, ਫਾਜ਼ਿਲਕਾ ਦੇ ਦਿੱਤੇ ਜਾ ਰਹੇ ਸਹਿਯੋਗ ਸਦਕਾ ਇਹ ਉਪਰਾਲੇ ਸਫ਼ਲਤਾ ਪੂਰਨ ਨੇਪਰੇ ਚੜ ਰਹੇ ਹਨ। ਇਸ ਮੌਕੇ ਉਨ੍ਹਾਂ ਵਲੋਂ ਸਮੂਹ ਸਹਿਯੋਗੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ ਗਿਆ।

ਭਾਈ ਗਰੇਵਾਲ ਨੇ ਪਿਛਲੇ ਸਮੇਂ ਵਿੱਚ ਇਸ ਇਲਾਕੇ ‘ਚ ਪ੍ਰਚਾਰਕ ਭਾਈ ਡਾਕਟਰ ਜਸਵਿੰਦਰਪਾਲ ਸਿੰਘ ਵੱਲੋ ਨਿਭਾਈਆਂ ਸੇਵਾਵਾਂ ਦੀ ਵੀ ਰੱਜ ਕੇ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਮਾਗਮ ਵਿੱਚ ਗੈਰ ਸਿਖ ਸੰਗਤਾਂ ਦੀ ਹਾਜਰੀ ਇਹ ਦਰਸਾਉਂਦੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਿੱਖੀ ਦੇ ਪ੍ਰਚਾਰ ਨੂੰ ਹੋਰ ਬਲ ਮਿਲੇਗਾ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰੇ ਸਾਹਿਬਾਨ ਸਮੇਤ ਭਾਈ ਗਰੇਵਾਲ, ਫੈਡਰੇਸ਼ਨ ਆਗੂ ਦਿਲਬਾਗ ਸਿੰਘ ਵਿਰਕ, ਗੁਰਕੀਰਤਨ ਸਿੰਘ ਲੱਖੋਵਾਲੀ, ਸਤਵੰਤ ਸਿੰਘ ਸੰਧੂ, ਜਸਬੀਰ ਸਿੰਘ ਸੈਣੀ, ਅਰਸ਼ਦੀਪ ਸਿੰਘ ਸਾਬੂਆਣਾ, ਭੁਪਿੰਦਰ ਸਿੰਘ ਸਾਬੂਆਣਾ, ਹਰਦਿਆਲ ਸਿੰਘ ਫਾਜ਼ਿਲਕਾ, ਇਕਬਾਲ ਸਿੰਘ ਵੱਡੀ ਓਡੀਆਂ, ਭਾਈ ਕੰਵਲਜੀਤ ਸਿੰਘ ਛੋਟੀ ਓਡੀਆਂ, ਜਸਪਾਲ ਸਿੰਘ ਖਾਟਵਾਂ, ਸਤਪਾਲ ਸਿੰਘ ਕੁਟਹੈੜਾ, ਗੁਰਜੰਟ ਸਿੰਘ ਹੀਰੇ ਵਾਲਾ ਅਤੇ ਤਰੁਨਪ੍ਰੀਤ ਸਿੰਘ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਛੋਟੇ ਬੱਚਿਆਂ ਅਤੇ ਹੋਰ ਸੰਗਤਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਤੇ ਫੁੱਲਾਂ ਦੀ ਵਰਖਾ ਕਰਕੇ ਖੁਸ਼ੀਆਂ ਮਨਾਇਆ ਗਈਆਂ।

Show More

Related Articles

Leave a Reply

Your email address will not be published. Required fields are marked *

Back to top button