ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
ਜ਼ਿਲ੍ਹਾ ਪ੍ਰਸ਼ਾਸਨ ਨੇ 10 ਅਗਸਤ ਤੱਕ ਪਾਬੰਦੀਆਂ ਵਿੱਚ ਕੀਤਾ ਵਾਧਾ, ‘2 ਅਗਸਤ ਤੋਂ ਲੱਗਣਗੇ ਸਾਰੇ ਸਕੂਲ’

ਫਾਜ਼ਿਲਕਾ, 1 ਅਗਸਤ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਕੋਵਿਡ-19 ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ ਸ: ਅਰਵਿੰਦ ਪਾਲ ਸਿੰਘ ਸੰਧੂ ਨੇ 10 ਅਗਸਤ ਤੱਕ ਲਈ ਕੋਵਿਡ ਬੰਦਿਸ਼ਾ ਸਬੰਧੀ ਹੁਕਮ ਜਾਰੀ ਕੀਤੇ ਹਨ।
ਸ. ਸੰਧੂ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਾਰੇ ਸਕੂਲ 2 ਅਗਸਤ ਤੋਂ ਲੱਗਣਗੇ। ਜਿਸ ਸੰਬੰਧੀ ਸਾਰੇ ਸਕੂਲਾਂ ਵਿੱਚ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਪਹਿਲਾਂ ਹੀ ਲਾਗੂ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਬਿਨਾਂ ਸਾਰੇ ਵਿਭਾਗਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ, ਕਿ ਉਹ ਸਾਰੀਆਂ ਜਰੂਰੀ ਸਾਵਧਾਨੀਆਂ ਜਿਵੇਂ ਕਿ ਸਮਾਜਿਕ ਦੂਰੀ, ਮਾਸਕ ਪਾਉਣਾ ਆਦਿ ਦਾ ਸਖ਼ਤੀ ਨਾਲ ਪਾਲਣ ਕਰਨ।