ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
Trending

ਨਗਰ ਪੰਚਾਇਤ ਅਰਨੀਵਾਲਾ ਵੱਲੋਂ ਪਲਾਸਟਿਕ ਦੀ ਵਰਤੋਂ ਕਰਨ ਵਾਲੇ ਦੁਕਾਨਦਾਰਾਂ ਖਿਲਾਫ ਕਾਰਵਾਈ

ਫਾਜ਼ਿਲਕਾ 26 ਮਈ (ਦ ਪੰਜਾਬ ਟੂਡੇ ਬਿਊਰੋ) ਕਾਰਜ ਸਾਧਕ ਅਫਸਰ ਸ੍ਰੀ ਬਲਵਿੰਦਰ ਸਿੰਘ ਦੇ ਦਿਸ਼ਾ—ਨਿਰਦੇਸ਼ਾ ਤੇ ਨਗਰ ਪੰਚਾਇਤ ਅਰਨੀਵਾਲਾ ਦੀ ਟੀਮ ਵੱਲੋਂ ਗਤੀਵਿਧੀਆਂ ਕਰਦੇ ਹੋਏ ਅਰਨੀਵਾਲਾ ਬਜਾਰ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਤੇੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਨਗਰ ਪੰਚਾਇਤ ਦੀ ਟੀਮ ਵਲੋਂ ਲਗਭਗ 30 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਵੀ ਜਬਤ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਕਾਰਵਾਈ ਕਰਦੇ ਹੋਏ 47 ਕਿਲੋ ਪਲਾਸਟਿਕ ਜਬਤ ਕੀਤਾ ਗਿਆ।

ਨਗਰ ਪੰਚਾਇਤ ਅਰਨੀਵਾਲਾ ਦੀ ਟੀਮ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਲਗਾਤਾਰ ਕਾਰਵਾਈਆਂ ਆਰੰਭੀਆਂ ਜਾਂਦੀਆਂ ਹਨ ਤੇ ਪੰਚਾਇਤ ਖੇਤਰ ਅਧੀਨ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜ਼ੋ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਪੂਰਨ ਤੌਰ ਤੇ ਬੰਦ ਹੋ ਸਕੇ।

ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਮੁਕੰਮਲ ਤੌਰ ਤੇ ਬੰਦ ਕੀਤੀ ਜਾਵੇ ਨਹੀਂ ਤਾਂ ਲਗਾਤਾਰ ਕਾਰਵਾਈਆਂ ਕਰਦਿਆਂ ਜ਼ੁਰਮਾਨਾ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਖਰੀਦਦਾਰੀ ਕਰਨ ਸਮੇਂ ਘਰ ਤੋਂ ਹੀ ਕਪੜੇ ਦੇ ਬਣੇ ਬੈਗ ਲੈ ਕੇ ਜਾਇਆ ਜਾਵੇ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ।

ਇਸ ਮੌਕੇ ਨਗਰ ਪੰਚਾਇਤ ਅਰਨੀਵਾਲਾ ਤੋਂ ਸੀ.ਐਫ. ਕੁਲਵਿੰਦਰ ਸਿੰਘ, ਵਿਸ਼ਾਲ ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ। ਨਗਰ ਪੰਚਾਇਤ ਅਰਨੀਵਾਲਾ ਦੇ ਨੁਮਾਇੰਦਿਆਂ ਨੇ ਦੱਸਿਆ ਕਿ “ਮੇਰੀ ਲਾਈਫ ਮੇਰਾ ਸਵੱਛ ਸ਼ਹਿਰ” ਕੰਪੇਨ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਦਫਤਰ ਨਗਰ ਪੰਚਾਇਤ ਅਰਨੀਵਾਲਾ ਵਿਖੇ ਆਰ.ਆਰ.ਆਰ. ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਲੋਕ ਆਪਣੇ ਘਰਾਂ ਵਿਚ ਬੇਲੋੜੀਆਂ ਵਸਤਾਂ ਨੂੰ ਸੈਂਟਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਪੜੇ, ਕਿਤਾਬਾਂ, ਸਟੇਸ਼ਨਰੀ ਦਾ ਸਮਾਨ, ਬੂਟ, ਗਤਾ, ਲਕੜ, ਫਰਨੀਚਰ ਦਾ ਸਮਾਨ ਆਦਿ ਜ਼ੋ ਮਹਿਸੂਸ ਕੀਤਾ ਜਾਂਦਾ ਹੈ ਕਿ ਇਹ ਹੁਣ ਵਰਤਯੋਗ ਨਹੀਂ ਹਨ, ਨੂੰ ਬਾਹਰ ਸੁਟਣ ਦੀ ਬਜਾਏ ਸੈਂਟਰ ਵਿਖੇ ਜਮ੍ਹਾਂ ਕਰਵਾਇਆ ਜਾਵੇ।

Show More

Related Articles

Leave a Reply

Your email address will not be published. Required fields are marked *

Back to top button