ਜ਼ਿਲ੍ਹਾ ਫ਼ਾਜ਼ਿਲਕਾਮਾਲਵਾ

ਜਮੀਨਦੋਜ਼ ਪਾਇਪਾਂ ਤੇ ਮਾਇਕ੍ਰੋਇਰੀਗੇਸਨ ਲਈ ਦਿੱਤੀ 23 ਕਰੋੜ ਦੀ ਸਬਸਿਡੀ: ਡਿਪਟੀ ਕਮਿਸ਼ਨਰ

ਮੀਂਹ ਦੇ ਪਾਣੀ ਦੀ ਕੀਤੀ ਜਾਵੇ ਸੰਭਾਲ, ਜਲ ਸ਼ਕਤੀ ਕੇਂਦਰ ਬਣਾਇਆ ਜਾਵੇਗਾ

ਫਾਜਿ਼ਲਕਾ, 18 ਅਗਸਤ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਸ ਰਫ਼ਤਾਰ ਨਾਲ ਧਰਤੀ ਤੇ ਸਾਫ ਪਾਣੀ ਦੇ ਸੋਮਿਆਂ ਦਾ ਦੋਹਨ ਹੋ ਰਿਹਾ ਹੈ, ਉਸ ਅਨੁਸਾਰ ਸਾਨੂੰ ਆਪਣੀਆਂ ਅਗਲੀਆਂ ਪੀੜ੍ਹੀਆਂ ਲਈ ਪਾਣੀ ਬਚਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਪਾਣੀ ਦੀ ਵਰਤੋਂ ਸੰਜਮ ਨਾਲ ਕਰਨੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਰਖਾ ਦੇ ਪਾਣੀ ਦੀ ਸੰਭਾਲ ਕਰਨ ਪ੍ਰਤੀ ਵੀ ਵਧੇਰੇ ਸੁਚੇਤ ਹੋਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਸੰਭਵ ਹੋਵੇ ਮੀਂਹ ਦਾ ਸਾਫ ਪਾਣੀ ਧਰਤੀ ਹੇਠ ਭੇਜਣਾ ਚਾਹੀਦਾ ਹੈ ਤਾਂ ਜ਼ੋ ਸਾਡੇ ਧਰਤੀ ਹੇਠਲੇ ਪਾਣੀ ਦੇ ਭੰਡਾਰ ਭਰੇ ਰਹਿਣ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਿਨ੍ਹਾਂ ਖੇਤੀ, ਇੰਡਸਟਰੀ ਅਤੇ ਘਰੇਲੂ ਵਰਤੋਂ ਲਈ ਵੀ ਪਾਣੀ ਦੀ ਵਰਤੋਂ ਸੁਚੱਜੇ ਤਰੀਕੇ ਨਾਲ ਕੀਤੀ ਜਾਵੇ ਅਤੇ ਪਾਣੀ ਦੀ ਬਰਬਾਦੀ ਨਾ ਹੋਣ ਦਿੱਤੀ ਜਾਵੇ।

ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਜਿ਼ਲ੍ਹਾ ਪੱਧਰ ਤੇ ਜਲ ਸ਼ਕਤੀ ਕੇਂਦਰ ਵੀ ਜਲਦ ਸਥਾਪਿਤ ਕੀਤਾ ਜਾਵੇਗਾ ਜਿੱਥੋਂ ਪਾਣੀ ਦੀ ਬਚੱਤ ਸਬੰਧੀ ਹਰ ਪ੍ਰਕਾਰ ਦੀ ਜਾਣਕਾਰੀ ਮਿਲ ਸਕੇਗੀ ਅਤੇ ਇਸ ਤੋਂ ਬਿਨ੍ਹਾਂ ਪਾਣੀ ਦੇ ਸੋਮਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦੀ ਸੰਭਾਲ ਲਈ ਵੀ ਪ੍ਰੋਜੈਕਟ ਜਲਦ ਉਲੀਕਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਿਨ੍ਹਾਂ ਮਗਨਰੇਗਾ ਤਹਿਤ ਨਵੇਂ ਜਲ ਭੰਡਾਰ ਟੈਂਕ ਬਣਾਉਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ।

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਸਿੰਚਾਈ ਵਾਲੇ ਪਾਣੀ ਦੀ ਬਚਤ ਲਈ ਜਮੀਨਦੋਜ਼ ਪਾਇਪਾਂ ਪਾਉਣ ਲਈ ਪੰਜਾਬ ਸਰਕਾਰ ਵੱਲੋਂ 21 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ ਅਤੇ ਮਾਇਕ੍ਰੋ ਇਰੀਗੇਸ਼ਨ ਲਈ 2.31 ਕਰੋੜ ਰੁਪਏ ਦੀ ਸਬਸਿਡੀ ਕਿਸਾਨਾਂ ਨੂੰ ਦਿੱਤੀ ਗਈ ਹੈ।

Show More

Related Articles

Leave a Reply

Your email address will not be published. Required fields are marked *

Back to top button