ਮਾਲਵਾ

ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਰੱਖਣ ਲਈ ਸੰਘਰਸ਼ ਤੇਜ਼

ਲੁਧਿਆਣਾ 22 ਅਗਸਤ (ਪ .ਪ) ਪਿੰਡ ਬੁਰਜ ਲਿੱਟਾਂ ਦੇ ਬਜ਼ੁਰਗਾਂ ਤੇ ਨੌਜਵਾਨਾਂ ਵੱਲੋਂ ਭਰਵਾਂ ਇਕੱਠ ਕੀਤਾ ਗਿਆ। ਜਿਸ ਵਿੱਚ ਸੱਭ ਨੇ ਇੱਕ ਮੱਤ ਹੋ ਕੇ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਰਖਾਉਣ ਵਾਸਤੇ ਸੰਘਰਸ ਕਰਨ ਦਾ ਐਲਾਨ ਕੀਤਾ।

ਇਸ ਮੌਕੇ ‘ਮਿਸ਼ਨ ਸਰਾਭਾ’ ਦੀ ਪਹਿਲੀ ਕਮੇਟੀ ਦਾ ਗਠਨ ਵੀ ਕੀਤਾ ਗਿਆ। ਜਿਸ ਵਿੱਚ ਨਗਰ ਨਿਵਾਸੀਆਂ ਨੇ ਵੱਧ ਚੜ੍ਹ ਕੇ ਆਪਣਾ ਸਾਥ ਦੇਣ ਦਾ ਭਰੋਸਾ ਦਵਾਇਆ, ਤੇ ਕਿਹਾ ਕਿ ਇਸ ਸੰਘਰਸ ਨੂੰ ਅਸੀਂ ਪਹਿਲੀ ਕਤਾਰ ਵਿੱਚ ਖੜ੍ਹੇ ਹੋ ਕੇ ਲੜਾਂਗੇ।

ਇਸ ਮੌਕੇ ਮਿਸ਼ਨ ਸਰਾਭਾ ਕਮੇਟੀ ਦੇ ਮੈਂਬਰ ਸ.ਕਰਮਜੀਤ ਸਿੰਘ ਪੰਚਾਇਤ ਮੈਂਬਰ, ਰਾਮਪਾਲ ਸਿੰਘ, ਅਜੈਬ ਸਿੰਘ, ਹਰਜਿੰਦਰ ਸਿੰਘ, ਅਜੀਤ ਸਿੰਘ, ਅਵਤਾਰ ਸਿੰਘ, ਪ੍ਰਿਤਪਾਲ ਸਿੰਘ, ਜ਼ੋਰਾਵਰ ਸਿੰਘ, ਪ੍ਰਤਾਪ ਸਿੰਘ, ਜਗਦੇਵ ਸਿੰਘ, ਰਾਜਿੰਦਰ ਸਿੰਘ, ਅਵਤਾਰ ਸਿੰਘ, ਚਰਨ ਸਿੰਘ, ਕੁਲਵਿੰਦਰ ਸਿੰਘ, ਮਨਦੀਪ ਸਿੰਘ ਤੇ ਹੋਰ ਨਗਰ ਨਿਵਾਸੀ ਵੀ ਹਾਜ਼ਿਰ ਸਨ।

Show More

Related Articles

Leave a Reply

Your email address will not be published. Required fields are marked *

Back to top button