ਮਾਲਵਾ

ਐਸ.ਐਸ.ਪੀ. ਸੰਦੀਪ ਗੋਇਲ ਦਾ ਤਬਾਦਲਾ ਹੋਣ ‘ਤੇ ਸਮਾਜ ਸੇਵੀ ਸੰਸਥਾਵਾਂ ਨੇ ਦਿੱਤੀ ਵਿਦਾਇਗੀ ਪਾਰਟੀ

ਸ਼ਹਿਰ ਦੀਆਂ ਪ੍ਰਮੁੱਖ ਹਸਤੀਆਂ ਨੇ ਐਸ.ਐਸ.ਪੀ. ਸੰਦੀਪ ਗੋਇਲ ਨੂੰ ਸਨਮਾਨ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ

ਬਰਨਾਲਾ, 22 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਐਸ.ਐਸ.ਪੀ. ਸੰਦੀਪ ਗੋਇਲ ਦਾ ਬਰਨਾਲਾ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਬਾਦਲਾ ਹੋਣ ‘ਤੇ ਸ਼ਨੀਵਾਰ ਨੂੰ ਸ਼ਹਿਰ ਦੀਆਂ ਪ੍ਰਮੁੱਖ ਸਖਸੀਅਤਾਂ ਵੱਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਸਨਮਾਨ ਚਿੰਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਐਸ.ਐਸ.ਪੀ. ਸੰਦੀਪ ਗੋਇਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਮਾਣ ਹੈ, ਕਿ ਸ਼ਹਿਰ ਦੇ ਲੋਕਾਂ ਤੇ ਸੰਸਥਾਵਾਂ ਵੱਲੋਂ ਮੇਰਾ ਹਰ ਲੋਕ ਭਲਾਈ ਦੇ ਕੰਮ ਵਿਚ ਵੱਧ ਚੜ੍ਹ ਕੇ ਸਹਿਯੋਗ ਕੀਤਾ ਗਿਆ। ਮੈਂ ਤੁਹਾਡਾ ਸਾਰਿਆਂ ਦਾ ਦਿਲ ਤੋਂ ਧੰਨਵਾਦ ਕਰਦਾ ਹਾਂ ਅਤੇ ਭਰੋਸਾ ਦਿਵਾਉਂਦਾ ਹਾਂ, ਸਮੇਂ+ਸਮੇਂ ‘ਤੇ ਲੋਕ ਭਲਾਈ ਦੇ ਕੰਮਾਂ ਨੂੰ ਲੈ ਕੇ ਉਨ੍ਹਾਂ ਨਾਲ ਹਮੇਸ਼ਾ ਖੜ੍ਹਦਾ ਰਹਾਂਗਾ।

ਇਸ ਦੌਰਾਨ ਸ਼ਹਿਰ ਦੀ ਪ੍ਰਮੁੱਖ ਸਖਸ਼ੀਅਤਾਂ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਅਸ਼ੋਕ ਮਿੱਤਲ, ਕਲੋਨਾਈਜਰ ਅਸ਼ੋਕ ਲੱਖੀ, ਆਸਥਾ ਇਨਕਲੇਵ ਦੇ ਐਮ.ਡੀ. ਦੀਪਕ ਸੋਨੀ, ਨਗਰ ਕੌਸਲ ਧਨੌਲਾ ਦੇ ਉਪ ਪ੍ਰਧਾਨ ਰਾਜੇਸ਼ ਕੁਮਾਰ ਆਲੂ, ਡਾ. ਹਰੀਸ਼ ਮਿੱਤਲ, ਡਾ. ਅੰਸ਼ੁਲ, ਮਾਸਟਰ ਮਾਈਡ ਦੇ ਐਮ.ਡੀ. ਸ਼ਿਵ ਸਿੰਗਲਾ, ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ, ਐਡਵੋਕੇਟ ਰਾਜੀਵ ਲੂਬੀ, ਮਹੇਸ਼ ਲੋਟਾ ਅਤੇ ਹੋਰ ਸ਼ਹਿਰ ਦੇ ਪਤਵੰਤਿਆਂ ਨੇ ਐਸ.ਐਸ.ਪੀ. ਸੰਦੀਪ ਗੋਇਲ ਦੇ 18 ਮਹੀਨਿਆਂ ਦੀ ਡਿਊਟੀ ਦੌਰਾਨ ਬਰਨਾਲਾ ਵਿਚ ਕੀਤੇ ਗਏ ਕੰਮਾਂ ਦੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਬਰਨਾਲਾ ਨੂੰ ਅਜਿਹਾ ਨੇਕ ਦਿਲ ਅਫ਼ਸਰ ਦਾ ਦੁਬਾਰਾ ਮਿਲਣਾ ਬਹੁਤ ਮੁਸ਼ਕਿਲ ਹੈ, ਕਿਉਂਕਿ ਉਹ ਆਪਣੀ ਡਿਊਟੀ ਦੇ ਨਾਲ-ਨਾਲ ਲੋਕ ਭਲਾਈ ਦੇ ਕੰਮ ਵੀ ਵੱਧ ਚੜ੍ਹ ਕੇ ਕਰਦੇ ਸਨ। ਉਨ੍ਹਾਂ ਕਿਹਾ ਕਿ ਅਸੀਂ ਉਸ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਐਸ.ਐਸ.ਪੀ. ਸੰਦੀਪ ਗੋਇਲ ਹਮੇਸ਼ਾ ਤੰਦਰੁਸਤ ਰਹਿਣ ਅਤੇ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰਨ।

ਇਸ ਮੌਕੇ ਐਸ.ਐਸ.ਪੀ. ਦੇ ਤਬਾਦਲਾ ਹੋਣ ‘ਤੇ ਸ਼ਹਿਰ ਵਾਸੀਆਂ ਦੀਆਂ ਅੱਖਾਂ ਵਿੱਚ ਹੰਝੂ ਵੀ ਸਾਫ਼ ਝਲਕ ਰਹੇ ਸਨ। ਉਨ੍ਹਾਂ ਵੱਲੋਂ ਵਾਰ-ਵਾਰ ਇਹੀ ਕਹਿੰਦੇ ਸੁਣਿਆ ਗਿਆ, ਕਿ ਸਰ ਤੁਹਾਨੂੰ ਸਲੂਟ ਹੈ, ਤੁਹਾਡੇ ਵਰਗਾ ਨੇਕ ਅਫ਼ਸਰ ਕੋਈ ਵਿਰਲਾ ਹੀ ਹੁੰਦਾ ਹੈ।

ਇਸ ਮੌਕੇ ਡੀ.ਐਸ.ਪੀ. ਬ੍ਰਿਜ ਮੋਹਨ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ, ਐਸ.ਐਸ.ਪੀ. ਸੰਦੀਪ ਗੋਇਲ ਦੇ ਰੀਡਰ ਅੰਮ੍ਰਿਤਪਾਲ ਸਿੰਘ, ਸਬ ਇੰਸਪੈਕਟਰ ਗੁਰਮੇਲ ਸਿੰਘ, ਏ.ਐਸ.ਆਈ. ਪਰਮਿੰਦਰ ਸਿੰਘ ਅਤੇ ਹੋਰ ਪੁਲਿਸ ਕਰਮਚਾਰੀ ਵੀ ਹਾਜ਼ਿਰ ਸਨ।

Show More

Related Articles

Leave a Reply

Your email address will not be published. Required fields are marked *

Back to top button