ਜ਼ਿਲ੍ਹਾ ਫ਼ਾਜ਼ਿਲਕਾਮਾਲਵਾ
ਨਗਰ ਨਿਗਮ ਦਫਤਰ ‘ਚ ਲਗਾਇਆ ਵੈਕਸੀਨੇਸ਼ਨ ਕੈਂਪ

ਅਬੋਹਰ, 23 ਅਗਸਤ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀਆਂ ਤੇ ਵੈਕਸੀਨੇਸ਼ਨ ਬਹੁਤ ਹੀ ਲਾਜ਼ਮੀ ਹੈ। ਇਸੇ ਤਹਿਤ ਨਗਰ ਨਿਗਮ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾ `ਤੇ ਦਫਤਰ ਨਗਰ ਨਿਗਮ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਸੈਨੀਟੇਸ਼ਨ ਵਰਕਰਾਂ ਅਤੇ ਕਰਮਚਾਰੀਆਂ ਨੂੰ ਕੋਵਿਡ-19 ਦੀ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਹਾਂਮਾਰੀ ਤੋਂ ਬਚਣ ਲਈ, ਜਿਥੇ ਸਾਵਧਾਨੀਆਂ ਦੀ ਪਾਲਣਾ ਬਹੁਤ ਜ਼ਰੂਰੀ ਹੈ, ਉਥੇ ਵੈਕਸੀਨੇਸ਼ਨ ਕਰੋਨਾ ਤੋਂ ਬਚਣ ਲਈ ਕਾਰਗਰ ਸਿਧ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਵੈਕਸੀਨੇਸ਼ਨ ਕੈਂਪ ਦੌਰਾਨ 230 ਵਰਕਰਾਂ ਨੇ ਵੈਕਸੀਨ ਲਗਵਾਈ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੂੰ ਬੁਖਾਰ, ਖਾਂਸੀ, ਜੁਖਾਮ ਆਦਿ ਲੱਛਣ ਨਜਰ ਆਉਂਦੇ ਹਨ ਤਾਂ ਤੁਰੰਤ ਟੈਸਟਿੰਗ ਕਰਵਾਈ ਜਾਵੇ ਅਤੇ ਸਾਵਧਾਨੀਆਂ ਦੀ ਵਰਤੋਂ ਕੀਤੀ ਜਾਵੇ।