ਜ਼ਿਲ੍ਹਾ ਫ਼ਾਜ਼ਿਲਕਾਮਾਲਵਾ

71ਵੇਂ ਵਣ-ਮਹਾਂਉਤਸਵ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਲਗਾਏ ਬੂਟੇ

ਇਸ ਸਾਲ 2 ਲੱਖ 28 ਹਜ਼ਾਰ 556 ਬੂਟੇ ਲਗਾਏ ਗਏ: ਡਿਪਟੀ ਕਮਿਸ਼ਨਰ

ਫਾਜ਼ਿਲਕਾ, 24 ਅਗਸਤ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) 71ਵੇਂ ਵਣ-ਮਹਾਂਉਤਸਵ ਮੌਕੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦਰ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਬੂਟੇ ਲਗਾਏ। ਉਨ੍ਹਾਂ ਕਿਹਾ ਕਿ ਹਰੇਕ ਮਨੁੱਖ ਨੂੰ ਇਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਸਾਲ ਹੁਣ ਤੱਕ 2 ਲੱਖ 28 ਹਜ਼ਾਰ 556 ਬੂਟੇ ਲਗਾਏ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੁੱਖਾਂ ਦਾ ਸਾਡੀ ਜ਼ਿੰਦਗੀ ਵਿੱਚ ਬਹੁਤ ਹੀ ਅਹਿਮ ਰੋਲ ਹੈ। ਇਨ੍ਹਾਂ ਤੋਂ ਸਾਨੂੰ ਕਾਫੀ ਕੁੱਝ ਪ੍ਰਾਪਤ ਹੁੰਦਾ ਹੈ। ਮਨੁੱਖ ਨੂੰ ਸਾਹ ਲੈਣ ਲਈ ਆਕਸੀਜਨ ਦੀ ਲੋੜ ਹੁੰਦੀ ਹੈ ਜੋ ਕਿ ਰੁੱਖਾਂ ਤੋਂ ਹੀ ਪ੍ਰਾਪਤ ਹੁੰਦੀ ਹੈ। ਇਸ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।ਇਸ ਮੌਕੇ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਬੂਟਿਆਂ ਨੂੰ ਪਾਣੀ ਦਾ ਪ੍ਰਬੰਧ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ ਹਰਿਆਲੀ ਮੋਬਾਇਲ ਐਪ ਲਾਂਚ ਕੀਤੀ ਗਈ ਹੈ ਜਿਥੋਂ ਕੋਈ ਵੀ ਜ਼ਿਲ੍ਹਾ ਵਾਸੀ ਲਗਾਉਣ ਲਈ ਪੌਦੇ ਬੁੱਕ ਕਰਵਾ ਸਕਦਾ ਹੈ। ਇਸੇ ਤਰ੍ਹਾਂ ਇਕ ਹੋਰ ਐਪ ਆਈ ਰੱਖਵਾਲੀ ਵੀ ਪੰਜਾਬ ਸਰਕਾਰ ਵੱਲੋਂ ਲਾਂਚ ਕੀਤੀ ਗਈ ਹੈ ਜਿੱਥੇ ਜੰਗਲਾਂ ਦੀ ਨਜਾਇਜ਼ ਕਟਾਈ ਸਬੰਧੀ ਆਨ-ਲਾਈਨ ਸ਼ਕਾਇਤ ਦਰਜ ਕਰਵਾਈ ਜਾ ਸਕਦੀ ਹੈ।

ਇਸ ਮੌਕੇ ਐਸ.ਡੀ.ਐਮ. ਸ੍ਰੀ ਅਮਿਤ ਗੁਪਤਾ, ਤਹਿਸੀਲਦਾਰ ਸ੍ਰੀ ਸ਼ਿਸ਼ਪਾਲ, ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ, ਜ਼ਿਲ੍ਹਾ ਫੂਡ ਸਿਪਲਾਈ ਕੰਟਰੋਲਰ ਸ੍ਰੀ ਗੁਰਪ੍ਰੀਤ ਕੰਗ, ਤਹਿਸੀਲ ਭਲਾਈ ਅਫਸਰ ਸ੍ਰੀ ਅਸ਼ੋਕ ਕੁਮਾਰ, ਸੋਹਨ ਲਾਲ ਡੰਗਰਖੇੜਾ, ਸੈਨਟਰੀ ਇੰਸਪੈਕਟਰ ਨਰੇਸ਼ ਖੇੜਾ ਤੋਂ ਇਲਾਵਾ ਵਣ ਵਿਭਾਗ ਤੋਂ ਵਣ ਰੇਂਜ ਅਫਸਰ ਸ੍ਰੀ ਨਿਸ਼ਾਨ ਸਿੰਘ, ਵਣ ਬਲਾਕ ਅਫਸਰ ਸ੍ਰੀ ਸੁਰਿੰਦਰ ਸਿੰਘ, ਬਲਾਕ ਅਫਸਰ ਸ੍ਰੀ ਸੁਖਦੇਵ ਸਿੰਘ, ਵਣ ਗਾਰਡ ਸ੍ਰੀ ਓਮ ਪ੍ਰਕਾਸ਼, ਸ੍ਰੀ ਬੀਰ ਲਾਲ, ਸ੍ਰੀ ਨਵਦੀਪ ਕੁਮਾਰ, ਸ੍ਰੀ ਸੰਦੀਪ ਕੁਮਾਰ ਅਤੇ ਮੈਡਮ ਸਰੋਜ਼ ਰਾਣੀ ਹਾਜ਼ਰ ਸਨ।

Show More

Related Articles

Leave a Reply

Your email address will not be published.

Back to top button