ਸਿੱਖ ਜੱਥੇਬੰਦੀਆਂ ਨੇ ਗੁਰਦਾਸ ਮਾਨ ਦਾ ਫੂਕਿਆ ਪੁਤਲਾ, ਪੁਲਿਸ ਨੂੰ ਕੇਸ ਦਰਜ਼ ਕਰਨ ਲਈ ਦਿੱਤਾ ਮੰਗ ਪੱਤਰ

ਫਿਰੋਜ਼ਪੁਰ 24 ਅਗਸਤ (ਜਗਸੀਰ ਸਿੰਘ ਠੇਠੀ) ਅੱਜ ਫਿਰੋਜ਼ਪੁਰ ਵਿੱਚ ਸਿੱਖ ਜਥੇਬੰਦੀਆਂ ਵੱਲੋ ਡੀ.ਸੀ. ਦਫਤਰ ਦੇ ਬਾਹਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਉਨ੍ਹਾਂ ਵਲੋਂ ਪੁਲਿਸ ਪ੍ਰਸਾਸ਼ਨ ਨੂੰ ਮੰਗ ਪੱਤਰ ਦਿੰਦੇ ਹੋਏ ਬੇਅਦਬੀ ਦਾ ਮਾਮਲਾ ਦਰਜ ਕਰਨ ਦੀ ਮੰਗ ਵੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਵੱਲੋ ਆਪਣੀ ਗਾਇਕੀ ਰਾਹੀ ਸਿੱਖਾਂ ਦੇ ਤੀਸਰੇ ਗੁਰੂ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੀ ਤੁਲਨਾ ਨਕੋਦਰ ਡੇਰੇ ਦੇ ਲਾਡੀ ਸ਼ਾਹ ਨਾਲ ਕੀਤੀ ਗਈ ਹੈ ਅਤੇ ਲਾਡੀ ਸ਼ਾਹ ਨੂੰ ਤੀਜੇ ਪਾਤਸ਼ਾਹ ਅਮਰਦਾਸ ਜੀ ਦੇ ਵੰਸ਼ ਵਿੱਚੋ ਦਸਿਆ ਗਿਆ ਹੈ। ਜਿਸ ਨਾਲ ਸਮੂਹ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਮੌਕੇ ਭਾਈ ਲਖਵੀਰ ਸਿੰਘ ਮਹਾਲਮ ਜਿਲ੍ਹਾ ਸਰਪ੍ਰਸਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਭਾਈ ਸਵਰਨ ਸਿੰਘ ਏਕਨੂਰ ਖਾਲਸਾ ਫੌਜ, ਜਸਮੇਲ ਸਿੰਘ, ਬਲਕਾਰ ਸਿੰਘ ਧਰਮ ਪ੍ਰਚਾਰ ਜੱਥਾ, ਕੁਲਦੀਪ ਸਿੰਘ ਸ਼ਹਿਰੀ ਪ੍ਰਧਾਨ ਫੈਡਰੇਸ਼ਨ ਮਹਿਤਾ, ਸੋਭਾ ਸਿੰਘ ਜਿਲ੍ਹਾ ਪ੍ਰਧਾਨ, ਸੁਖਦੇਵ ਸਿੰਘ ਪੱਲਾ, ਬਾਬਾ ਸਤਨਾਮ ਸਿੰਘ ਵੱਲੀਆ ਪੰਜਾਬ ਪ੍ਰਧਾਨ ਇੰਟਰਨੈਸ਼ਨਲ ਪੰਥਕ ਦਲ, ਗੁਰਚਰਨ ਸਿੰਘ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਭਾਈ ਸੁਖਦੇਵ ਸਿੰਘ ਦਮਦਮੀ ਟਕਸਾਲ, ਭਾਈ ਨਸੀਬ ਸਿੰਘ ਖਾਈ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ, ਪਰਗਟ ਸਿੰਘ, ਭਾਈ ਸੁਖਦੇਵ ਸਿੰਘ ਤੇ ਹੋਰ ਮੈਂਬਰ ਵੀ ਹਾਜ਼ਰ ਸਨ।