ਰਾਜਨੀਤੀ

ਵਿਧਾਨ ਸਭਾ ਹਲਕਾ ਬਰਨਾਲਾ ਤੋਂ ਸ. ਕੁਲਵੰਤ ਸਿੰਘ ਕੀਤੂ ਹੋਣਗੇ, ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ

ਭਦੌੜ ਤੋਂ ਸਤਨਾਮ ਸਿੰਘ ਰਾਹੀਂ ਨੂੰ ਉਮੀਦਵਾਰ ਐਲਾਨਿਆ

ਬਰਨਾਲਾ 10 ਅਗਸਤ (ਜਗਸੀਰ ਸਿੰਘ ਧਾਲੀਵਾਲ ਸਹਿਜੜਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ 12 ਵਿਧਾਨ ਸਭਾ ਸੀਟਾਂ ਲਈ ਪਾਰਟੀ ਦੇ ਹਲਕਾ ਮੁੱਖ ਸੇਵਾਦਾਰਾਂ ਦਾ ਐਲਾਨ ਕਰ ਦਿੱਤਾ। ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ 12 ਹਲਕਾ ਮੁੱਖ ਸੇਵਾਦਾਰਾਂ ਨਾਲ ਵੱਖੋ ਵੱਖ ਮੁਲਾਕਾਤ ਕੀਤੀ ਤੇ ਉਹਨਾਂ ਦੀ ਸਾਂਝੀ ਮੀਟਿੰਗ ਵੀ ਕੀਤੀ। ਉਹਨਾਂ ਨੇ ਹਲਕਾ ਮੁੱਖ ਸੇਵਾਦਾਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਤੇ ਬਸਪਾ ਗਠਜੋੜ ਵੱਲੋਂ ਐਲਾਨੇ 13 ਨੁਕਾਤੀ ਏਜੰਡੇ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਲਿਆਉਣ ਅਤੇ ਸੂਬੇ ਵਿਚ ਗਠਜੋੜ ਸਰਕਾਰ ਬਣਾਉਣ ਲਈ ਪੂਰੀ ਇੱਕਜੁਟਤਾ ਨਾਲ ਕੰਮ ਕਰਨ ਲਈ ਕਿਹਾ।

ਪਾਰਟੀ ਵੱਲੋਂ ਜਿਲ੍ਹਾ ਬਰਨਾਲਾ ਦੇ ਦੋ ਹਲਕਿਆਂ ਭਦੋੜ ਤੋਂ ਸੀਨੀਅਰ ਵਕੀਲ ਸ. ਸਤਨਾਮ ਸਿੰਘ ਰਾਹੀ ਅਤੇ ਪਾਰਟੀ ਦੇ ਕੱਦਾਵਰ ਨੇਤਾ ਗਰੀਬਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਵ: ਵਿਧਾਇਕ ਮਲਕੀਤ ਸਿੰਘ ਦੇ ਸਿਆਸੀ ਵਾਰਸ ਨੌਜਵਾਨ ਦੀ ਅਵਾਜ਼ ਨੂੰ ਬੁਲੰਦ ਕਰਨ ਵਾਲੇ ਤੇ ਨਰਮ ਸੁਭਾਅ ਦੇ ਮਾਲਕ ਸ. ਕੁਲਵੰਤ ਸਿੰਘ ਕੀਤੂ ਨੂੰ ਜਿਵੇ ਹੀ ਉਮੀਦਵਾਰ ਐਲਾਨਿਆ ਜ਼ਿਲ੍ਹਾ ਬਰਨਾਲਾ ਦੇ ਅਕਾਲੀ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।

ਇਸ ਮੌਕੇ ਪੱਤਰਕਾਰ ਨਾਲ ਵਿਸ਼ੇਸ਼ ਗੱਲ ਕਰਦਿਆਂ ਕੀਤੂ ਨੇ ਕਿਹਾ ਉਹ ਪਾਰਟੀ ਦੀ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਮੇਰੇ ਪਰਿਵਾਰ ਨੂੰ ਪਹਿਲਾਂ ਦੀ ਤਰ੍ਹਾਂ ਪੂਰਾ ਮਾਣ ਸਤਿਕਾਰ ਬਖਸਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਵਰਕਰ ਅਤੇ ਆਗੂ ਨੂੰ ਉਹ ਪੂਰਾ ਸਹਿਯੋਗ ਦੇ ਕੇ ਬਰਨਾਲਾ ਸੀਟ ਮੁੜ ਅਕਾਲੀ ਦਲ ਦੀ ਝੋਲੀ ਵਿੱਚ ਪਾਈ ਜਾਵੇਗੀ।

ਦੂਜੇ ਪਾਸੇ ਹਲਕਾ ਭਦੌੜ ਤੋਂ ਉਮੀਦਵਾਰ ਸ. ਸਤਨਾਮ ਸਿੰਘ ਰਾਹੀ ਨੇ ਵੀ ਪਾਰਟੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਵਿੱਚ ਭਦੋੜ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਬਰਨਾਲਾ ਤੇ ਭਦੋੜ ਅੰਦਰ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਲੱਡੂ ਵੰਡੇ ਗਏ।

Show More

Related Articles

Leave a Reply

Your email address will not be published.

Back to top button