
ਚੰਡੀਗੜ੍ਹ 19 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਖਿਲਾਫ਼ ਵੱਡਾ ਬਿਆਨ ਦਿੱਤਾ ਹੈ।
ਕੈਪਟਨ ਨੇ ਕਿਹਾ ਹੈ ਕਿ, ਜੇ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਬਣਾਇਆ ਜਾਂਦਾ ਹੈ ਤਾਂ ਉਹ ਉਸ ਦਾ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਦੇਸ਼ ਦੀ ਸੁਰੱਖਿਆ ਲਈ ਖਤਰਾ ਹੈ, ਕਿਉਂਕਿ ਉਸ ਦੇ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਪਾਕਿਸਤਾਨ ਫੌਜੀ ਮੁਖੀ ਜਨਰਲ ਬਾਜਵਾ ਨਾਲ ਦੋਸਤਾਨਾ ਸਬੰਧ ਹਨ।
ਕੈਪਟਨ ਨੇ ਕਿਹਾ ਕਿ ਸਿੱਧੂ ਪੰਜਾਬ ਲਈ ਵਿਨਾਸ਼ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਸਿੱਧੂ ਇਕ ਮੰਤਰਾਲਾ ਤਾਂ ਚਲਾ ਨਹੀਂ ਸਕਿਆ, ਉਹ ਸਰਕਾਰ ਕਿਸ ਤਰ੍ਹਾਂ ਚਲਾਏਗਾ।