ਪੰਜਾਬਰਾਜਨੀਤੀ

ਸਿੱਧੂ ਨੂੰ ਨਾਂਹ, ਪ੍ਰਗਟ ਸਿੰਘ ਹੋ ਸਕਦੇ ਨੇ CM, ਹਰੀਸ਼ ਰਾਵਤ ਨਾਲ ਹੋਈ ਮੀਟਿੰਗ …!

ਚੰਡੀਗੜ੍ਹ 19 ਸਤੰਬਰ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਨਾਂਹ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਕੋਈ ਲਾਲਸਾ ਨਹੀਂ ਹੈ। ਉਨ੍ਹਾ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਜਿਸ ਨੂੰ ਵੀ ਮੁੱਖ ਮੰਤਰੀ ਬਣਾਇਆ ਜਾਵੇਗਾ, ਉਹ ਮੈਨੂੰ ਮਨਜ਼ੂਰ ਹੋਵੇਗਾ। ਉੱਥੇ ਹੀ ਦੂਸਰੇ ਪਾਸੇ ਨਵਜੋਤ ਸਿੱਧੂ ਦੀ ਹਰੀਸ਼ ਰਾਵਤ, ਅਜੈ ਮਾਕਨ ਅਤੇ ਹਰੀਸ਼ ਚੌਧਰੀ ਨਾਲ ਮੀਟਿੰਗ ਕਰਨ ਲਈ ਪਹੁੰਚ ਗਏ ਹਨ।

ਇਸ ਤੋਂ ਪਹਿਲਾ ਕਾਂਗਰਸ ਦੇ ਸੀਨੀਅਰ ਆਗੂ ਪ੍ਰਗਟ ਸਿੰਘ ਦੀ ਵੀ ਹਰੀਸ਼ ਰਾਵਤ ਨਾਲ ਮੀਟਿੰਗ ਹੋਣ ਦਾ ਪਤਾ ਲੱਗਿਆ ਹੈ। ਸੂਤਰਾਂ ਮੁਤਾਬਕ ਕੈਪਟਨ ਵਲੋ ਸਿੱਧੂ ਨੂੰ ਦੇਸ਼ ਲਈ ਖ਼ਤਰਾ ਦੱਸਣ ਅਤੇ ਖੁੱਲ੍ਹ ਕੇ ਸਿੱਧੂ ਦਾ ਵਿਰੋਧ ਕਰਨ ਐਲਾਨ ਕਰਨ ਕਰਕੇ ਪਾਰਟੀ ਹਾਈ ਕਮਾਂਡ ਕੋਈ ਖ਼ਤਰਾ ਨਹੀਂ ਲੈਣਾ ਚਾਹੁੰਦੀ। ਜਿਸ ਦੇ ਲਈ ਸਿੱਧੂ ਦੀ ਜਗ੍ਹਾ ਪਾਰਟੀ ਵੱਲੋਂ ਸਿੱਧੂ ਦੇ ਕਿਸੇ ਖਾਸਮਖਾਸ ਨੂੰ ਮੁੱਖਮੰਤਰੀ ਬਣਾਇਆ ਜਾ ਸਕਦਾ ਹੈ। ਜਿਸ ਦੇ ਲਈ ਪ੍ਰਗਟ ਸਿੰਘ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ।

ਸੂਤਰਾਂ ਅਨੁਸਾਰ ਸਿੱਧੂ ਗਰੁੱਪ ਦੇ ਕਿਸੇ ਮੰਤਰੀ ਨੂੰ ਮੁੱਖਮੰਤਰੀ ਦੇ ਅਹੁਦੇ ਤੇ ਬਿਠਾ ਕੇ ਹਾਈ ਕਮਾਂਡ ਕੈਪਟਨ ਅਮਰਿੰਦਰ ਸਿੰਘ ਦੀ ਨਾਰਾਜ਼ਗੀ ਮੁੱਲ ਨਹੀਂ ਲੈਣਾ ਚਾਹੁੰਦੀ। ਇੱਥੇ ਦੱਸਣਯੋਗ ਹੈ ਕਿ ਫਿਲਹਾਲ ਨਵਜੋਤ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਨੀਲ ਜਾਖੜ ਦੇ ਨਾਮ ਤੇ ਚਰਚਾ ਕੀਤੀ ਜਾ ਰਹੀ ਹੈ।

Show More

Related Articles

Leave a Reply

Your email address will not be published.

Back to top button