ਪੰਜਾਬਰਾਜਨੀਤੀ

ਸੁਖਜਿੰਦਰ ਰੰਧਾਵਾ ਬਣੇ ਪੰਜਾਬ ਦੇ ਮੁੱਖ ਮੰਤਰੀ, ਦੋ ਡਿਪਟੀ CM ਵੀ ਬਣਾਏ

ਕੱਲ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ ਦੇਣ ਤੋਂ ਬਾਅਦ ਅੱਜ ਹਾਈ ਕਮਾਂਡ ਨੇ ਸੁਖਜਿੰਦਰ ਰੰਧਾਵਾ ਦੇ ਨਾਮ ਤੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਮੋਹਰ ਲਗਾ ਦਿੱਤੀ ਗਈ ਹੈ।

ਇਸਦੇ ਨਾਲ ਹੀ ਦੋ ਉਪ ਮੁੱਖ ਮੰਤਰੀ ਵੀ ਬਣਾਏ ਗਏ ਹਨ, ਜਿਨ੍ਹਾਂ ਵਿੱਚ ਅਰੁਣਾ ਚੌਧਰੀ ਅਤੇ ਭਾਰਤ ਭੂਸ਼ਣ ਆਸ਼ੂ ਦੇ ਨਾਮ ਪ੍ਰਮੁੱਖ ਹਨ। ਜਲਦੀ ਹੀ ਇਹਨਾਂ ਦਾ ਨਾਮ ਜਾਰੀ ਕਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਦਲਣ ਦੀ ਕੀਤੀ ਜਾ ਰਹੀ ਮੰਗ ਪੂਰੀ ਹੋ ਗਈ ਹੈ। ਬੀਤੇ ਕੱਲ੍ਹ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਭਵਨ ਜਾ ਗਵਰਨਰ ਨੂੰ ਅਸਤੀਫਾ ਸੌਂਪ ਦਿੱਤਾ ਸੀ।

Show More

Related Articles

Leave a Reply

Your email address will not be published.

Back to top button