ਸਿਹਤ ਵਿਭਾਗ ਵੱਲੋਂ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ ‘ਮਾਂ ਦੇ ਦੁੱਧ ਦੀ ਮਹੱਤਤਾ’ ਸਬੰਧੀ ਹਫ਼ਤਾ: ਡਾ. ਰੰਜੂ ਸਿੰਗਲਾ

ਮਾਂ ਦਾ ਦੁੱਧ ਬੱਚਿਆਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਦਾ ਹੈ: ਡਾ. ਕਿਰਨਦੀਪ ਕੌਰ
ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਬਿਊਰੋ ਰਿਪੋਰਟ) ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ 7 ਅਗਸਤ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਹਫ਼਼ਤੇ ਦਾ ਮੁੱਖ ਮਕਸਦ ਗਰਭਵਤੀ ਮਾਵਾਂ, ਦੁੱਧ ਪਿਲਾਉਂਦੀਆਂ ਔਰਤਾਂ ਅਤੇ ਆਮ ਜਨਤਾ ਨੂੰ ਮਾਂ ਦੇ ਦੁੱਧ ਦੇ ਫਾਇਦਿਆਂ ਬਾਰੇ ਜਾਗਰੂਕ ਕਰਨਾ ਹੈ।
ਡਾ. ਸਿੰਗਲਾ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਜਿਹੜੇ ਬੱਚੇ ਜਨਮ ਤੋਂ ਲੈ ਕੇ ਘੱਟੋ ਘੱਟ ਦੋ ਸਾਲ ਤੱਕ਼ ਮਾਂ ਦਾ ਦੁੱਧ ਪੀਂਦੇ ਹਨ, ਉਹ ਦੂਜੇ ਬੱਚਿਆਂ ਦੇ ਮੁਕਾਬਲੇ ਘੱਟ ਬਿਮਾਰ ਹੁੰਦੇ ਹਨ। ਉਹਨਾਂ ਕਿਹਾ ਕਿ ਬੱਚੇ ਦੇ ਸਰੀਰਕ ਅਤੇ ਦਿਮਾਗੀ ਵਿਕਾਸ ਲਈ ਮਾਂ ਦਾ ਦੁੱਧ ਬਹੁਤ ਜਰੂਰੀ ਹੈ। ਮਾਂ ਦਾ ਦੁੱਧ ਪਿਲਾਉਣ ਨਾਲ ਬੱਚੇ ਤੰਦਰੁਸਤ ਤਾਂ ਰਹਿੰਦੇ ਹੀ ਹਨ ਸਗੋਂ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਕਈ ਬਿਮਾਰੀਆਂ ਤੋਂ ਬਚਦੀਆਂ ਹਨ ਅਤੇ ਮਾਂ ਅਤੇ ਬੱਚੇ ਦਾ ਆਪਸੀ ਪਿਆਰ ਬਣਿਆ ਰਹਿੰਦਾ ਹੈ।
ਇਸ ਮੌਕੇ ਡਾ. ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਕਿਹਾ ਕਿ ਜਨਮ ਤੋਂ ਬਾਅਦ ਪਹਿਲੇ 6 ਮਹੀਨੇ ਤੱਕ ਬੱਚੇ ਨੂੰੰ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾਾ ਚਾਹੀਦਾ ਹੈ, ਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। ਛੇ ਮਹੀਨੇ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ-ਨਾਲ ਓਪਰੀ ਖੁਰਾਕ ਵੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ। ਇਸ ਸਮੇਂ ਉਹਨਾ ਕਿਹਾ ਕਿ ਬੱਚੇ ਨੂੰ ਜਨਮ ਤੋਂ ਇੱਕ ਘੰਟੇ ਦੇ ਅੰਦਰ ਅੰਦਰ ਮਾਂ ਦਾ ਪਹਿਲਾ ਦੁੱਧ ਪਿਲਾਉਣਾ ਸੁਰੂ ਕਰ ਦੇਣਾ ਚਾਹੀਦਾ ਹੈੇ, ਜਿਸ ਵਿੱਚ ਐਂਟੀਬਾਡੀਜ਼ ਹੁੰਦੇ ਹਨ ਜੋ ਕਿ ਬੱਚੇ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਦੇ ਹਨ।
ਉਹਨਾਂ ਜਿਲ੍ਹੇ ਦੇ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਗਰਭਵਤੀ ਮਾਵਾਂ, ਦੁੱਧ ਪਿਲਾੳਂਦੀਆਂ ਔਰਤਾਂ ਅਤੇ ਆਮ ਲੋਕਾਂ ਨੂੰ ਮਾਂ ਦੀ ਦੁੱਧ ਦੇ ਫਾਇਦਿਆਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ। ਇਸ ਮੌਕੇ ਦੀਪਕ ਕੁਮਾਰ ਜਿਲ੍ਹਾ ਪ੍ਰੋਗ੍ਰਾਮ ਮੈਨੇਜਰ, ਸੁਖਮੰਦਰ ਸਿੰਘ ਅਤੇ ਵਿਨੌਦ ਖੁਰਾਣਾ, ਸੰਦੀਪ ਕੁਮਾਰ, ਸੁਰਿੰਦਰ ਸਿੰਘ, ਸ਼ਿਵਪਾਲ ਸਿੰਘ, ਗਗਨਦੀਪ ਕੌਰ, ਸਮੂਹ ਮ.ਪ.ਹ.ਵ. ਫੀਮੇਲ ਹਾਜਰ ਸਨ।