
ਚੰਡੀਗੜ੍ਹ 19 ਸਤੰਬਰ (ਬਿਊਰੋ) ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਵਿੱਚ ਵੱਡਾ ਉੱਲਟ ਫੇਰ ਕਰਦੇ ਹੋਏ, ਸੁਖਜਿੰਦਰ ਰੰਧਾਵਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਸਹਿਮਤੀ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖਮੰਤਰੀ ਐਲਾਨ ਦਿੱਤਾ ਹੈ। ਜਿਸਦੀ ਜਾਣਕਾਰੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਟਵੀਟ ਕਰਕੇ ਦਿੱਤੀ ਗਈ।
ਸੂਤਰਾਂ ਅਨੁਸਾਰ ਇੱਕ ਖ਼ਬਰ ਇਹ ਵੀ ਨਿਕਲ ਕੇ ਆ ਰਹੀ ਹੈ ਕਿ ਨਵਜੋਤ ਸਿੱਧੂ ਵਲੋਂ ਸੁਖਜਿੰਦਰ ਰੰਧਾਵਾ ਨੂੰ ਮੁੱਖ ਮੰਤਰੀ ਬਣਾਏ ਜਾਣ ਤੇ ਇਤਰਾਜ਼ ਉਠਾਇਆ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ, “ਜੇਕਰ ਜੱਟ ਸਿੱਖ ਚਿਹਰਾ ਹੀ ਮੁੱਖ ਮੰਤਰੀ ਬਣਾਉਣ ਹੈ ਤਾਂ ਫਿਰ ਮੈਨੂੰ ਕਿਉਂ ਨਹੀਂ ?” ਜਿਸ ਦੇ ਬਾਅਦ ਹਾਈ ਕਮਾਂਡ ਵੱਲੋਂ ਫੈਂਸਲਾ ਕਰਕੇ ਇੱਕ ਦਮ ਬੱਦਲ ਦਿੱਤਾ ਗਿਆ।
ਇਸ ਫੈਂਸਲੇ ਤੋਂ ਬਾਅਦ ਸੂਤਰਾਂ ਮੁਤਾਬਕ ਸਿੱਧੂ ਦਿੱਲੀ ਲਈ ਰਵਾਨਾ ਹੋ ਗਏ ਹਨ ਤੇ ਉਨ੍ਹਾਂ ਵੱਲੋਂ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ ਦੇਣ ਦੀ ਗੱਲ ਵੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਵਿੱਚੋ ਗੁੱਟਬਾਜ਼ੀ ਖਤਮ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ।