
ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਕੀਤੀ ਅਸਤੀਫ਼ ਦੀ ਮੰਗ
ਚੰਡੀਗੜ੍ਹ 20 ਸਤੰਬਰ (ਬਿਊਰੋ) ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਾਲੇ ਚੰਗੀ ਤਰ੍ਹਾਂ ਅਹੁਦੇ ਦਾ ਅਨੰਦ ਵੀ ਨਹੀਂ ਲਿਆ ਹੋਣਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਉੱਠਣ ਲੱਗ ਪਈ ਹੈ। ਚਰਨਜੀਤ ਚੰਨੀ ਵੱਲੋਂ ਅੱਜ ਸਵੇਰੇ ਹੀ ਸੋਹ ਚੁੱਕੀ ਗਈ ਹੈ, ਤੇ ਸ਼ਾਮ ਹੁੰਦੇ-ਹੁੰਦੇ ਚੰਨੀ ਦੇ ਅਸਤੀਫ਼ੇ ਦੀ ਮੰਗ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਦੇ ਵੱਲੋਂ ਉਠਾਈ ਗਈ ਹੈ।
ਇੱਕ ਪੰਜਾਬੀ ਨਿਊਜ਼ ਚੈਨਲ ਦੀ ਖ਼ਬਰ ਮੁਤਾਬਿਕ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਦੇ ਵੱਲੋਂ ਚੰਨੀ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਦਾ ਨਵਾਂ ਮੁੱਖ ਮੰਤਰੀ ਮਹਿਲਾਵਾਂ ਦੇ ਲਈ ਖ਼ਤਰਾ ਸਾਬਤ ਹੋ ਸਕਦਾ ਹੈ, ਕਿਉਂਕਿ ਉਹਨੇ 2018 ਦੇ ਵਿੱਚ ਇੱਕ ਮਹਿਲਾ ਆਈ.ਏ.ਐਸ ਅਫ਼ਸਰ ਨੂੰ ਅਸ਼ਲੀਲ ਮੈਜਿਸ ਭੇਜੇ ਸਨ।
ਜਿਸ ਤੋਂ ਬਾਅਦ ਇਹ ਮਾਮਲਾ ਬਹੁਤ ਜਿਆਦਾ ਭਖਿਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਪੰਜਾਬ ਦੀ ਮਹਿਲਾ ਕਮਿਸ਼ਨ ਕੋਲ ਪੁੱਜਿਆ ਸੀ। ਖ਼ਬਰਾਂ ਦੇ ਮੁਤਾਬਿਕ, ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਦੇ ਵੱਲੋਂ ਚੰਨੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਦਿਆਂ ਹੋਇਆ ਪੰਜਾਬ ਸਰਕਾਰ ਨੂੰ ਚੰਨੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ।
ਪਰ, ਪੰਜਾਬ ਸਰਕਾਰ ਨੇ ਇਸ ਤੇ ਕੋਈ ਐਕਸ਼ਨ ਨਹੀਂ ਸੀ ਲਿਆ, ਜਿਸ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਧਰਨੇ ਤੇ ਵੀ ਬੈਠਣ ਦੀ ਚੇਤਾਵਨੀ ਦਿੱਤੀ ਸੀ, ਪਰ ਮਾਮਲਾ ਵਿੱਚ ਵਿਚਾਲੇ ਹੀ ਲਟਕਿਆ ਰਿਹਾ। ਹੁਣ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਦੇ ਵੱਲੋਂ ਕਾਂਗਰਸ ਹਾਈ ਕਮਾਨ ਦੇ ਕੋਲੋਂ ਮੰਗ ਕੀਤੀ ਹੈ ਕਿ ਚੰਨੀ ਦਾ ਅਸਤੀਫ਼ਾ ਲਿਆ ਜਾਵੇ।