
ਚੰਡੀਗੜ੍ਹ, 20 ਸਤੰਬਰ: ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਪਣੀ ਡਿਊਟੀ ਤੇ ਆਉਣਾ ਅਤੇ ਸ਼ਾਮ ਨੂੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ।
ਰਾਜ ਦੇ ਪ੍ਰਸੋਨਲ ਵਿਭਾਗ ਵੱਲੋਂ ਸਮੂਹ ਡਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਡੀ.ਐਮਜ਼ ਨੂੰ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਪੰਜਾਬ ਦੇ ਸਮੂਹ ਕਰਮਚਾਰੀਆਂ ਤੇ ਅਧਿਕਾਰੀਆਂ ਦਾ ਸਵੇਰੇ 9.00 ਵਜੇ ਹਾਜ਼ਰ ਹੋਣਾ ਯਕੀਨੀ ਬਣਾਉਣ ਤੇ ਸ਼ਾਮ ਵੇਲੇ ਦਫਤਰੀ ਸਮੇਂ ਤੱਕ ਦਫਤਰ ਵਿਚ ਹਾਜ਼ਰ ਹੋਣਾ ਯਕੀਨੀ ਬਣਾਉਣ ਲਈ ਸਮੂਹ ਪ੍ਰਬੰਧਕੀ ਸਕੱਤਰ ਤੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਦੀ ਹਾਜ਼ਰੀ ਹਫਤੇ ਵਿਚ ਘੱਟ ਤੋਂ ਘੱਟ ਦੋ ਵਾਰ ਚੈਕ ਕਰਨੀ ਯਕੀਨੀ ਬਣਾਉਣ ਵਾਸਤੇ ਕਿਹਾ ਗਿਆ ਹੈ।
ਇਹ ਹੁਕਮ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਕੀਤੇ ਗਏ ਹਨ। ਪੜ੍ਹੋ ਹੁਕਮਾਂ ਦੀ ਵਿਸਥਾਰਿਤ ਕਾਪੀ…
