ਪੰਜਾਬਰਾਜਨੀਤੀ

ਜੱਥੇਦਾਰ ਹਰਪ੍ਰੀਤ ਸਿੰਘ ਦਾ ਲੁਧਿਆਣਾ ‘ਚ ਹੋਇਆ ਵਿਰੋਧ, ਪੋਸਟਰ ਤੇ ਨਾਹਰੇ ਲਗਾਏ

ਲੁਧਿਆਣਾ, 2 ਅਗਸਤ (ਬਿਊਰੋ ਰਿਪੋਰਟ) ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅੱਜ ਲੁਧਿਆਣਾ ਪਹੁੰਚਣ ਤੇ ਕੁਝ ਗਰਮ ਖਿਆਲੀ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਉਹ ਇਥੇ ਗੁਰਮਤਿ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਵਿਰੋਧ ਕਰਨ ਦੌਰਾਨ ਆਗੂਆਂ ਵਲੋਂ ਆਪਣੇ ਹੱਥਾਂ ‘ਚ ਬੈਨਰ ਫੜੇ ਹੋਏ ਸਨ ਤੇ ਗੁਰਦਵਾਰਾ ਸਾਹਿਬ ਦੇ ਬਾਹਰ ਖੜ ਕਿ ਵਿਰੋਧ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸਿੱਖ ਆਗੂਆਂ ਵਲੋਂ ਉਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।

ਵਿਰੋਧ ਕਰ ਰਹੇ ਸਿੱਖ ਆਗੂਆਂ ਦੇ ਹੱਥਾਂ ਦੇ ਵਿੱਚ ਪੋਸਟਰ ਫੜੇ ਹੋਏ ਸਨ, ਜਿਸ ਵਿੱਚ ਉਨ੍ਹਾਂ ਨੂੰ ਬਾਦਲਾਂ ਦਾ ਗੁਲਾਮ ਲਿਖਿਆ ਗਿਆ ਸੀ। ਕਿਸੇ ਕਿਸੇ ਪੋਸਟਰ ਵਿੱਚ ਬਲਾਤਕਾਰੀ ਰਾਮ ਰਹੀਮ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਦੇਣ ਦਾ ਜ਼ਿਕਰ ਵੀ ਕੀਤਾ ਗਿਆ ਸੀ।

ਇਸ ਮੌਕੇ ਪੱਤਰਕਾਰਾਂ ਵਲੋਂ ਜਦੋ ਸਿੱਖ ਆਗੂਆਂ ਵੱਲੋਂ ਕੀਤੇ ਗਏ ਵਿਰੋਧ ਸਬੰਧੀ ਜੱਥੇਦਾਰ ਹਰਪ੍ਰੀਤ ਸਿੰਘ ਨੂੰ ਸਵਾਲ ਕੀਤੇ ਗਏ ਤਾਂ ਉਨ੍ਹਾਂ ਕਿਹਾ ਕਿ ਇਹ ਲੋਕ ਕੌਣ ਹਨ, ਮੈਂ ਨਹੀਂ ਜਾਣਦਾ, ਕਿਉਂਕਿ ਇਨ੍ਹਾਂ ਨੇ ਨਾ ਤਾਂ ਮੇਰੇ ਨਾਲ ਮਿਲਣ ਦੀ ਕੋਈ ਗੱਲ ਕੀਤੀ ਅਤੇ ਨਾ ਹੀ ਆਗੂਆਂ ਵਲੋਂ ਉਠਾਏ ਗਏ ਮਸਲੇ ਬਾਰੇ ਕੋਈ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਹ ਉਹ ਲੋਕ ਹਨ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਜੱਥੇਦਾਰ ਸਾਹਿਬ ਨੇ ਕਿਹਾ ਕਿ ਇਨ੍ਹਾਂ ਨੂੰ ਐਸ.ਜੀ.ਪੀ.ਸੀ. ਦੇ ਪ੍ਰਧਾਨ ਬੀਬੀ ਜੰਗੀਰ ਕੌਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਸਲੇ ਗੱਲਬਾਤ ਨਾਲ ਹੀ ਹੱਲ ਕੀਤੇ ਜਾ ਸਕਦੇ ਨਾ ਕਿ ਇਸ ਤਰ੍ਹਾਂ ਵਿਰੋਧ ਕਰਕੇ। ਉਨ੍ਹਾਂ ਨੇ ਕਿਹਾ ਕਿ ਇਹ ਵਿਰੋਧ ਉਹ ਸਿੱਖ ਪੰਥ ਦੇ ਪਹਿਲੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਰ ਰਹੇ ਹਨ, ਜੋ ਕਿ ਬੇਹੱਦ ਸ਼ਰਮਨਾਕ ਹੈ।

Show More

Related Articles

Leave a Reply

Your email address will not be published.

Back to top button