ਕ੍ਰਾਈਮਪੰਜਾਬ

ਵੱਡੀ ਖਬਰ: ਬਰਗਾੜੀ ਬੇਅਦਬੀ ਮਾਮਲੇ ‘ਚ ਫਰੀਦਕੋਟ ਅਦਾਲਤ ਨੇ 3 ਡੇਰਾ ਕੌਮੀ ਕਮੇਟੀ ਮੈਂਬਰਾਂ ਨੂੰ ਦਿੱਤਾ “ਭਗੌੜਾ ਕਰਾਰ”

ਫ਼ਰੀਦਕੋਟ, 21 ਸਤੰਬਰ (ਬਿਊਰੋ) ਫ਼ਰੀਦਕੋਟ ਅਦਾਲਤ ਨੇ ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਤਿੰਨ ਡੇਰਾ ਕੌਮੀ ਕਮੇਟੀ ਮੈਂਬਰਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜਿੰਦਰ ਸਿੰਘ ਸੋਹਲ, ਏਆਈਜੀ ਕਾਂਊਟਰ ਇੰਟੈਲੀਜੈਂਸ, ਪੰਜਾਬ ਨੇ ਦੱਸਿਆ ਕਿ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪਰਦੀਪ ਕਲੇਰ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੈਂਬਰ ਹਨ, ਜਿਨ੍ਹਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਸੋਮਵਾਰ ਨੂੰ ਆਪਣੇ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ, ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਜਲਦ ਹੀ ਨਿਆਂ ਕੀਤਾ ਜਾਵੇਗਾ। ਕਿਉਂਕਿ ਉਹ ਗੁਰੂ ਸਾਹਿਬ ਦੇ ਸ਼ਰਧਾਲੂ ਸਿੱਖ ਹਨ ਅਤੇ ਇਸ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਰਦਾਸ਼ਤ ਨਹੀਂ ਕਰ ਸਕਦੇ।

Show More

Related Articles

Leave a Reply

Your email address will not be published.

Back to top button