ਪੰਜਾਬਮਾਝਾ

ਮੁੱਖ ਮੰਤਰੀ ਚੰਨੀ ਨੇ ਆਪਣੀ ਟੀਮ ਸਮੇਤ ਸ਼੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਦੇਖੋ ਰੰਧਾਵਾ ਨੇ ਟਵੀਟ ਕਰਕੇ ਕੀ ਕਿਹਾ…

ਸ਼੍ਰੀ ਦੁਰਗਿਆਨਾ ਮੰਦਿਰ ਤੇ ਰਾਮ ਤੀਰਥ ਸਥਲ ਦੇ ਵੀ ਕੀਤੇ ਦਰਸ਼ਨ

ਅੰਮ੍ਰਿਤਸਰ, 22 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਿਪਟੀ ਸੀ.ਐਮ ਸੁਖਜਿੰਦਰ ਸਿੰਘ ਰੰਧਾਵਾ, ਓ.ਪੀ ਸੋਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅੱਜ ਸਵੇਰੇ ਅੰਮ੍ਰਿਤ ਵੇਲੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਜਿਸਦੀ ਜਾਣਕਾਰੀ ਉਪ ਮੁੱਖ ਮੰਤਰੀ ਸ. ਰੰਧਾਵਾ ਨੇ ਟਵੀਟ ਕਰਕੇ ਦਿੱਤੀ।

ਇਸ ਮੌਕੇ ਮੁੱਖ ਮੰਤਰੀ ਪੰਜਾਬ ਤੇ ਨਵਜੋਤ ਸਿੱਧੂ ਨੇ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ। ਇਸ ਉਪਰੰਤ ਮੁੱਖ ਮੰਤਰੀ ਪੰਜਾਬ ਤੇ ਉਹਨਾਂ ਦੇ ਸਾਥੀਆਂ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਸਿਰੋਪਾਓ ਵੀ ਬਖਸ਼ਿਸ਼ ਕੀਤੇ ਗਏ। ਇਸ ਮੌਕੇ ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਤੇ ਨਵਜੋਤ ਸਿੱਧੂ ਨੇ ਦਰਬਾਰ ਸਾਹਿਬ ਅੰਦਰ ਬੈਠ ਕੇ ਕੀਰਤਨ ਵੀ ਸਰਵਣ ਕੀਤਾ।

ਇਸ ਉਪਰੰਤ ਇਹ ਟੀਮ ਸ਼੍ਰੀ ਦੁਰਗਿਆਨਾ ਮੰਦਿਰ ਵੀ ਨਤਮਸਤਕ ਹੋਈ ਤੇ ਉਨ੍ਹਾਂ ਵਲੋਂ ਰਾਮ ਤੀਰਥ ਸਥਲ ਦੇ ਵੀ ਦਰਸ਼ਨ ਕੀਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ, ਦੋਵੇਂ ਡਿਪਟੀ ਸੀ.ਐਮ ਤੇ ਪੰਜਾਬ ਕਾਂਗਰਸ ਪ੍ਰਧਾਨ ਕੱਲ੍ਹ ਪੰਜਾਬ ਮੰਤਰੀ ਮੰਡਲ ‘ਚ ਵਾਧਾ ਕਰਨ ਲਈ ਦਿੱਲੀ ਗਏ ਸਨ। ਉਥੋਂ ਦੇਰ ਸ਼ਾਮ ਉਹ ਸਿੱਧਾ ਸ਼੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਰਾਜ ਧਰਮ ਦੇ ਨਾਲ ਚਲਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ ਤੇ ਗੱਲਬਾਤ ਕਰਦਿਆਂ ਕਿਹਾ ਕਿ ਜਿੰਨਾ ਚਿਰ ਉਹ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿਵਾਉਣਗੇ, ਉਨ੍ਹਾਂ ਦਾ ਮੰਤਵ ਪੂਰਾ ਨਹੀਂ ਹੋਵੇਗਾ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੁਖਜਿੰਦਰ ਸਿੰਘ ਡੈਨੀ ਬੰਡਾਲਾ, ਸੁਨੀਲ ਦੱਤੀ, ਬਲਵਿੰਦਰ ਸਿੰਘ ਲਾਡੀ, ਸੰਤੋਖ ਸਿੰਘ ਭਲਾਈਪੁਰ, ਦਿਨੇਸ ਬੱਸੀ, ਜਤਿੰਦਰ ਸੋਨੀਆ, ਸੁਖਦੇਵ ਸਿੰਘ ਚਾਹਲ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਸ੍ਰੀ ਵਿਕਮਰਜੀਤ ਦੁੱਗਲ ਤੇ ਹੋਰ ਵੀ ਕਾਂਗਰਸੀ ਆਗੂ ਹਾਜ਼ਿਰ ਸਨ।

Show More

Related Articles

Leave a Reply

Your email address will not be published. Required fields are marked *

Back to top button