ਪੰਜਾਬਮਾਝਾ

ਕੈਪਟਨ ਤੋਂ ਬਾਅਦ ਕਰੀਬੀਆਂ ਦੀ ਛਾਂਟੀ ਸ਼ੁਰੂ, ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਹਟਾ “ਸਿੱਧੂ ਦਾ ਕਰੀਬੀ” ਬਣਾਇਆ

ਸਿੱਧੂ ਦੇ ਕਰੀਬੀ ਨੂੰ ਲਾਇਆ ਨਵਾਂ ਚੇਅਰਮੈਨ

ਅੰਮ੍ਰਿਤਸਰ, 22 ਸਤੰਬਰ (ਬਿਊਰੋ) ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ ਦੇਣ ਤੋਂ ਬਾਅਦ, ਹੁਣ ਚੰਨੀ ਸਰਕਾਰ ਵਲੋਂ ਉਨ੍ਹਾਂ ਦੇ ਕਰੀਬੀਆਂ ਨੂੰ ਬਦਲਣਾ ਸ਼ੁਰੂ ਕਰ ਦਿੱਤਾ ਹੈ।

ਅੱਜ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਹਨਾਂ ਦੀ ਥਾਂ ’ਤੇ ਦਮਨਦੀਪ ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਦਮਨਦੀਪ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ। 

Show More

Related Articles

Leave a Reply

Your email address will not be published.

Back to top button