ਸਿੱਖਿਆ ਤੇ ਰੋਜ਼ਗਾਰਪੰਜਾਬ

ਸਕੂਲ ਖੁੱਲਣ ਦੇ ਪਹਿਲੇ ਦਿਨ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸਕੂਲਾਂ ‘ਚ ਉਤਸ਼ਾਹ ਨਾਲ ਪਹੁੰਚੇ ਵਿਦਿਆਰਥੀ

ਵਿਦਿਆਰਥੀਆਂ ਦਾ ਤਾਪਮਾਨ ਚੈਕ ਅਤੇ ਹੱਥ ਸੈਨੇਟਾਈਜ ਵੀ ਕਰਵਾਏ ਗਏ

ਸ੍ਰੀ ਮੁਕਤਸਰ ਸਾਹਿਬ, 2 ਅਗਸਤ ( ਜਸਵਿੰਦਰ ਪਾਲ ਸ਼ਰਮਾ) ਸੂਬਾ ਸਰਕਾਰ ਵੱਲੋਂ ਕੋਰੋਨਾ ਸਥਿਤੀ ‘ਚ ਸੁਧਾਰ ਦੇ ਮੱਦੇਨਜ਼ਰ ਸਕੂਲੀ ਵਿਦਿਆਰਥੀਆਂ ਬਾਰੇ ਜਾਰੀ ਹਦਾਇਤਾਂ ਅਨੁਸਾਰ ਅੱਜ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਸਕੂਲਾਂ ‘ਚ ਆਏ। ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀ ਮਲਕੀਤ ਸਿੰਘ ਨੇ ਦੱਸਿਆ ਕਿ ਤਕਰੀਬਨ ਪੰਜ ਮਹੀਨਿਆਂ ਲਈ ਬੰਦ ਰਹੇ ਸਕੂਲ ਮੁੜ ਤੋਂ ਪੂਰੀ ਤਰ੍ਹਾਂ ਖੁੱਲ ਗਏ ਹਨ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ 2 ਅਗਸਤ ਤੋਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਸਕੂਲ ਆਉਣਾ ਸ਼ੁਰੂ ਕਰ ਦਿੱਤਾ ਹੈ, ਜਦਕਿ ਦਸਵੀਂ ਤੋਂ ਬਾਰਵੀਂ ਤੱਕ ਦੀਆਂ ਸੀਨੀਅਰ ਜਮਾਤਾਂ ਦੇ ਵਿਦਿਆਰਥੀ 26 ਜੁਲਾਈ ਤੋਂ ਹੀ ਸਕੂਲ ਆ ਕੇ ਜਮਾਤ ਕਮਰਿਆਂ ‘ਚ ਆਫਲਈਨ ਪੜ੍ਹਾਈ ਕਰ ਰਹੇ ਹਨ।

ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਵੱਲੋਂ ਵਿਦਿਆਰਥੀਆਂ ਦੀ ਸਕੂਲਾਂ ‘ਚ ਆਮਦ ਦੇ ਮੱਦੇਨਜ਼ਰ ਸਾਫ ਸਫਾਈ ਅਤੇ ਕੋਰੋਨਾ ਹਦਾਇਤਾਂ ਦੇ ਪਾਲਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਗਏ ਸਨ। ਸਕੂਲਾਂ ਵੱਲੋਂ ਜਮਾਤ ਕਮਰਿਆਂ ਦੀ ਸਾਫ ਸਫਾਈ ਕਰਵਾਉਣ ਦੇ ਨਾਲ-ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਪ੍ਰਾਜੈਕਟਰ, ਐਲ.ਸੀ.ਡੀਜ਼ ਅਤੇ ਐਜੂਸੈਟ ਆਦਿ ਦੀ ਚਾਲੂ ਸਥਿਤੀ ਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਸਨ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦੀ ਸਿਹਤ ਸੰਭਾਲ ਵੀ ਸਕੂਲਾਂ ਦੀ ਪਹਿਲੀ ਤਰਜ਼ੀਹ ਰਹੇਗੀ।

ਸ਼੍ਰੀ ਕਪਿਲ ਸ਼ਰਮਾ ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲਣ ਦੀ ਸੂਚਨਾ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਤੱਕ ਪਹਿਲਾਂ ਹੀ ਪਹੁੰਚਾ ਦਿੱਤੀ ਗਈ ਸੀ। ਸਕੂਲ ਖੁੱਲਣ ਨੂੰ ਲੈ ਕੇ ਅਧਿਆਪਕਾਂ, ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪੁਸਤਕਾਂ ਅਤੇ ਸਹਾਇਕ ਪੜ੍ਹਨ ਸਮੱਗਰੀ ਦੇ ਨਾਲ ਵਰਦੀਆਂ ਵੀ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

ਜਿਲ੍ਹਾ ਸਿੱਖਿਆ ਮੀਡੀਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਨੇ ਅਤੇ ਪ੍ਰਿੰਸੀਪਲ ਰੇਨੂ ਬਾਲਾ ਨੇ ਦੱਸਿਆ ਕਿ ਸਕੂਲ ਪਹੁੰਚੇ ਵਿਦਿਆਰਥੀਆਂ ਦਾ ਤਾਪਮਾਨ ਚੈਕ ਕੀਤਾ ਗਿਆ ਅਤੇ ਹੱਥਾਂ ਨੂੰ ਸੈਨੇਟਾਈਜ ਕਰਵਾਇਆ ਗਿਆ। ਸਰਕਾਰੀ ਹਾਈ ਸਕੂਲ ਪਾਰਕ, ਸ਼੍ਰੀ ਮੁਕਤਸਰ ਸਾਹਿਬ ਦੇ ਹੈਡਮਾਸਟਰ ਪ੍ਰਦੀਪ ਮਿੱਤਲ ਸਮੇਤ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਸਕੂਲ ਖੁੱਲਣ ਦੇ ਪਹਿਲੇ ਦਿਨ ਵਿਦਿਆਰਥੀ ਉਤਸ਼ਾਹ ਨਾਲ ਸਕੂਲਾਂ ‘ਚ ਪਹੁੰਚੇ।

Show More

Related Articles

Leave a Reply

Your email address will not be published.

Back to top button