
ਚੰਡੀਗੜ੍ਹ 23 ਸਤੰਬਰ: ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੂੰ ਹਾਈਕਮਾਨ ਵੱਲੋਂ ਬੁਲਾਵਾ ਆ ਗਿਆ ਹੈ। ਜਿਸਦੇ ਤਹਿਤ ਮੁੱਖ ਮੰਤਰੀ ਆਪਣੇ ਸਾਰੇ ਕੰਮਾਂ ਨੂੰ ਸਮੇਟਦੇ ਹੋਏ, ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚ ਗਏ ਹਨ, ਜਿੱਥੋਂ ਉਹ ਦਿੱਲੀ ਲਈ ਰਵਾਨਾ ਹੋਣਗੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਨਵੀਂ ਕੈਬਿਨੇਟ ਦੇ ਵਿਸਤਾਰ ਲਈ ਸਲਾਹ ਮਸ਼ਵਰੇ ਲਈ ਬੁਲਾਇਆ ਗਿਆ ਹੈ। ਜਿਸ ਕਰਕੇ ਅੱਜ ਸ਼ਾਮ ਜਾਂ ਦਰ ਰਾਤ ਨੂੰ ਮੰਤਰੀ ਮੰਡਲ ਵਿੱਚ ਲਏ ਗਏ ਮੰਤਰੀਆਂ ਬਾਰੇ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਨਾਲ ਨਰਾਜ਼ ਚੱਲ ਰਹੇ ਸੁਨੀਲ ਕੁਮਾਰ ਜਾਖੜ ਕੱਲ ਹੀ ਦਿੱਲੀ ਲਈ ਰਵਾਨਾ ਹੋ ਗਏ ਸਨ। ਜਿਸ ਸਮੇਂ ਸ਼ਿਮਲੇ ਤੋਂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦੀ ਚੰਡੀਗੜ੍ਹ ਵਾਪਸੀ ਸੀ ਅਤੇ ਉਹ ਦਿੱਲੀ ਲਈ ਰਵਾਨਾ ਹੋ ਰਹੇ ਸਨ।