
ਚੰਡੀਗੜ੍ਹ 28 ਸਤੰਬਰ: ਪੰਜਾਬ ਕਾਂਗਰਸ ਚ ਕਾਟੋ ਕਲੇਸ਼ ਤੇ ਅਸਤੀਫਿਆਂ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜਿੱਥੇ ਅੱਜ ਸਵੇਰੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਤੋਂ ਬਾਅਦ ਪ੍ਰਧਾਨਗੀ ਦੇ ਅਹੁਦੇ ਤੋਂ ਨਵਜੋਤ ਸਿੰਘ ਸਿੱਧੂ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਕੈਬਿਨੇਟ ਮੰਤਰੀ ਰਜੀਆ ਸੁਲਤਾਨਾ ਨੇ ਵੀ ਆਪਣੇ ਮੰਤਰੀ ਦੇ ਅਹੁਦੇ ਤੋਂ ਅਸਤੀਫ਼ ਦੇ ਦਿੱਤਾ ਹੈ।

ਦੱਸਣਯੋਗ ਹੈ ਕਿ ਸਿੱਧੂ ਨੇ ਰਜੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਹੋਇਆ ਹੈ। ਹੁਣ ਇਹ ਦੇਖਣਯੋਗ ਹੋਵੇਗਾ ਕਿ ਕਿਹੜੇ ਕਿਹੜੇ ਹੋਰ ਮੰਤਰੀ ਸਿੱਧੂ ਦੇ ਹੱਕ ਵਿੱਚ ਅਸਤੀਫ਼ ਦਿੰਦੇ ਹਨ।