ਪੰਜਾਬ

“ਮਾਂ ਦਾ ਦੁੱਧ” ਬੱਚੇ ਲਈ ਇਕ ਵੱਡਮੁੱਲੀ ਤੇ ਅਣਮੁੱਲੀ ਦਾਤ: ਡਾ. ਕਰਮਜੀਤ ਸਿੰਘ

“ਮਾਂ ਦੇ ਦੁੱਧ ਦੀ ਮਹੱਤਤਾ” ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ

ਫਾਜ਼ਿਲਕਾ, 3 ਅਗਸਤ (ਬਿਊਰੋ ਰਿਪੋਰਟ) ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕਰਮਜੀਤ ਸਿੰਘ ਦੀ ਅਗਵਾਈ ਅਧੀਨ “ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਇਸ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਕਰਮਜੀਤ ਸਿੰਘ ਨੇ ਦੱਸਿਆ 1 ਤੋਂ 7 ਅਗਸਤ ਤੱਕ ਪੂਰੀ ਦੁਨੀਆਂ ਵਿੱਚ “ਬ੍ਰੈਸਟ ਫੀਡਿੰਗ ਵੀਕ” ਹਰ ਸਾਲ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਕੁਦਰਤ ਵੱਲੋਂ ਨਵ-ਜਨਮੇ ਬੱਚੇ ਦੇ ਪੋਸ਼ਣ ਲਈ ਬਖਸ਼ਿਆ ਗਿਆ “ਮਾਂ ਦਾ ਦੁੱਧ” ਇਕ ਵੱਡਮੁੱਲੀ ਤੇ ਅਨਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ ਹੈ। ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਅੰਦਰ ਹੀ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਕਿਓਂਕਿ ਪਹਿਲਾ ਦੁੱਧ ਪੌਸ਼ਟਿਕ ਤੱਤਾਂ ਤੇ ਵਿਟਾਮਿਨ “ਏ” ਨਾਲ ਭਰਪੂਰ ਹੁੰਦਾ ਹੈ। ਡਾ. ਸਿੰਘ ਦੱਸਿਅ ਕਿ “ਮਾਂ ਦਾ ਦੁੱਧ” ਨਵਜੰਮੇ ਬੱਚੇ ਲਈ ਸਰਬੋਤਮ ਅਤੇ ਸੰਪੂਰਨ ਆਹਾਰ ਹੁੰਦਾ ਹੈ।ਇਹ ਬੱਚਿਆਂ ਨੂੰ ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਉਹਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਸਹਾਇਕ ਹੁੰਦਾ ਹੈ।

ਡਾ. ਅੰਜੂਰੀ ਪਾਠਕ ਮੈਡੀਕਲ ਅਫਸਰ ਨੇ ਦੱਸਿਆ ਕਿ “ਮਾਂ ਦੇ ਦੁੱਧ ਮਹੱਤਤਾ” ਸਬੰਧੀ ਦੁੱਧ ਚੁੰਘਾੳਣ ਸਮੇਂ ਕੁੱਝ ਖਾਸ ਧਿਆਨ ਰੱਖਣ ਯੋਗ ਗੱਲਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਜਿਵੇ ਬੱਚੇ ਨੂੰ ਹਮੇਸ਼ਾ ਬੈਠ ਕੇ ਦੁੱਧ ਚੁੰਘਾਉਣਾ, ਬੱਚੇ ਨੂੰ ਦੁੱਧ ਚੁੰਘਾਉਣ ਸਮੇਂ ਮਨ ਵਿੱਚ ਸਿਰਫ ਵਧੀਆਂ ਵਿਚਾਰ ਲਿਆਉਣੇ ਚਾਹੀਦੇ ਹਨ, ਬੱਚੇ ਦਾ ਮੂੰਹ ਛਾਤੀ ਦੇ ਏਨਾ ਨੇੜੇ ਨਾ ਰੱਖੋਂ ਕਿ ਉਸ ਦਾ ਨੱਕ ਦੱਬ ਜਾਵੇ ਅਤੇ ਸਾਹ ਲੈਣ ਵਿੱਚ ਕੋਈ ਮੁਸ਼ਕਿਲ ਨਾ ਹੋਵੇ, ਦੁੱਧ ਚੁੰਘਾਉਣ ਤੋਂ ਬਾਅਦ ਬੱਚੇ ਨੂੰ ਛਾਤੀ ਨਾਲ ਲਾ ਕੇ ਉਸ ਨੂੰ ਡਕਾਰ ਜਰੂਰ ਦਿਵਾਓ। ਉਨ੍ਹਾਂ ਦੱਸਿਆ ਕਿ ਡੱਬਵਾਲਾ ਕਲਾ ਅਤੇ ਟਾਹਲੀਵਾਲਾ ਵਿਖੇ 24/7 ਜਣੇਪਾ ਕੀਤਾ ਜਾਂਦਾ ਹੈ। ਇਸ ਦੇ ਮੱਦੇਨਜਰ ਜਣੇਪਾ ਕੇਂਦਰ ਵਿਚ ਅੱਜ ਸੋਨੂ ਰਾਣੀ ਦਾ ਸੁਰੱਖਿਅਤ ਜਣੇਪਾ ਕੀਤਾ ਗਿਆ ਅਤੇ ਉਸਨੂੰ ਦੁੱਧ ਪਿਲਾਉਣ ਦੇ ਤਰੀਕੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿਤੀ ਗਈ।

ਬਲਾਕ ਮਾਸ ਮੀਡਿਆ ਇੰਚਾਰਜ ਦਿਵੇਸ਼ ਕੁਮਾਰ ਨੇ ਦੱਸਿਆ ਕਿ ਸਮੂਹ ਸਿਹਤ ਕਰਮੀਆਂ ਦੀ ਮਦਦ ਨਾਲ ਪਿੰਡ ਪੱਧਰ ਤੱਕ “ਮਾਂ ਦੇ ਦੁੱਧ” ਦੀ ਮਹੱਤਤਾ ਸਬੰਧੀ ਸੰਚਾਰ ਦੇ ਹਰ ਸੰਭਵ ਵੱਖ ਵੱਖ ਤਰੀਕਿਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਤਵੰਤ ਕੌਰ, ਸੀਮਾ ਰਾਣੀ ਸਟਾਫ ਨਰਸ ਅਤੇ ਮਨਜੀਤ ਕੌਰ ਮੋਜੂਦ ਸੀ।

Show More

Related Articles

Leave a Reply

Your email address will not be published. Required fields are marked *

Back to top button