ਪੰਜਾਬਰਾਜਨੀਤੀ
Trending

ਕੈਪਟਨ ਅਮਰਿੰਦਰ ਸਿੰਘ ਅੱਜ ਕਰ ਸਕਦੇ ਨੇ “ਨਵੀਂ ਪਾਰਟੀ ਦਾ ਐਲਾਨ”

ਚੰਡੀਗੜ੍ਹ 27 ਅਕਤੂਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੱਤਰਕਾਰ ਮਿਲਣੀ ਰੱਖੀ ਗਈ ਹੈ। ਇਸ ਮੌਕੇ ਕੈਪਟਨ ਨਵੀਂ ਪਾਰਟੀ ਦਾ ਐਲਾਨ ਵੀ ਕਰ ਸਕਦੇ ਹਨ।

ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਪੰਜਾਬ ਅਤੇ ਪੰਜਾਬੀਆਂ ਲਈ ਪਿੱਛੇ ਨਹੀਂ ਹਟਣਗੇ। ਉਹ ਨਵੀਂ ਪਾਰਟੀ ਰਾਹੀ ਪੰਜਾਬ ਦੇ ਲੋਕਾਂ ਲਈ ਕੰਮ ਕਰਨਗੇ।’

ਉਨ੍ਹਾਂ ਕਿਹਾ ਸੀ ਕਿ ਜੇ ਭਾਜਪਾ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਂਦੀ ਹੈ ਤਾਂ ਉਸ ਨਾਲ ਗੱਠਜੋੜ ਲਈ ਗੱਲਬਾਤ ਅੱਗੇ ਤੋਰੀ ਜਾ ਸਕਦੀ ਹੈ। ਸਾਬਕਾ ਮੁੱਖ ਮੰਤਰੀ ਅੱਜ ਬੀਐੱਸਐਫ ਦਾ ਅਧਿਕਾਰ ਖੇਤਰ ਵਧਾਉਣ ਅਤੇ ਕੇਂਦਰੀ ਖੇਤੀ ਕਾਨੂੰਨਾਂ ਬਾਰੇ ਵੀ ਆਪਣਾ ਸਟੈਂਡ ਸਪੱਸ਼ਟ ਕਰ ਸਕਦੇ ਹਨ।ਕੈਪਟਨ ਨੇ ਪਿਛਲੇ ਮਹੀਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ।

Show More

Related Articles

Leave a Reply

Your email address will not be published. Required fields are marked *

Back to top button